For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ

10:28 AM Apr 08, 2024 IST
ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ
ਲਹਿਰਾਗਾਗਾ ’ਚ ਭਾਜਪਾ ਆਗੂਆਂ ਵਿਰੁੱਧ ਸੜਕ ’ਤੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਰਮੇਸ ਭਾਰਦਵਾਜ
ਲਹਿਰਾਗਾਗਾ, 7 ਅਪਰੈਲ
ਭਾਜਪਾ ਵੱਲੋਂ ਇੱਥੇ ਅੱਜ ਜੀਪੀਐੱਫ ਕੰਪਲੈਕਸ ’ਚ ਕਰਵਾਏ ਯੂਥ ਸੰਮੇਲਨ ਦੌਰਾਨ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਕੁਨਾਂ ਨੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ। ਸੈਂਕੜੇ ਗਿਣਤੀ ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਜਾਮ ਲਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ’ਚ ਪੁਲੀਸ ਅਤੇ ਪੈਰਾਂ ਮਿਲਟਰੀ ਦੇ ਜਵਾਨ ਵੀ ਹਾਜ਼ਰ ਸਨ। ਬੱਸ ਸਟੈਂਡ ਜਾਮ ਕਰਕੇ ਲੋਕਾਂ ਨੂੰ ਬਦਲਵੇਂ ਰਸਤਿਆਂ ਤੋਂ ਲੰਘਣ ਲਈ ਮਜਬੂਰ ਹੋਣਾ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਅਤੇ ਜਨਰਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਦੇ ਲੀਡਰ ਹਰਜੀਤ ਗਰੇਵਾਲ ਅਤੇ ਅਰਵਿੰਦ ਖੰਨਾ ਦਾ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਭਾਰਤ ਵਿੱਚ ਕੇਂਦਰ ਦੀ ਸਰਕਾਰ ਅਤੇ ਉਸਦੇ ਲੀਡਰਾਂ ਦਾ ਬਾਈਕਾਟ ਕੀਤਾ ਹੋਇਆ ਹੈ ਅਤੇ ਪਿੰਡਾਂ ਸ਼ਹਿਰਾਂ ਵਿੱਚ ਕਿਸੇ ਵੀ ਕੋਨੇ ਵਿਚ ਜੇਕਰ ਭਾਜਪਾ ਦੇ ਲੀਡਰ ਚੋਣ ਪ੍ਰਚਾਰ ਲਈ ਆਉਂਦੇ ਹਨ ਤਾਂ ਕਿਸਾਨਾਂ ਮਜ਼ਦੂਰਾਂ ਵੱਲੋਂ ਉਨ੍ਹਾਂ ਨੂੰ ਆਪਣੀਆ ਮੰਗਾਂ ਪ੍ਰਤੀ ਸਵਾਲ ਜਵਾਬ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਉਹ ਕਿਸਾਨਾਂ ਦੀ ਕਾਤਲ ਕੇਂਦਰ ਸਰਕਾਰ ਤੋਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਭਾਰਤ ਵਿੱਚ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਐੱਮਐੱਸਪੀ, ਪਰਾਲੀ ਸਾੜਨ ਅਤੇ ਧਰਨੇ ਲਗਾਉਣ ਸਬੰਧੀ ਜ਼ਬਰੀ ਕਿਸਾਨਾਂ ਸਿਰ ਮੜੇ ਕੇਸ ਖਾਰਜ ਕਰਨ, ਬਿਜਲੀ ਅਟੈਕ 2020 ਖਤਮ ਕੀਤਾ ਜਾਵੇ। ਇਸ ਮੌਕੇ ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ, ਸਰਬਜੀਤ ਸ਼ਰਮਾ ਲਹਿਰਾ, ਦਰਸ਼ਨ ਸਿੰਘ ਕੋਟੜਾ, ਗੁਰਪ੍ਰੀਤ ਸਿੰਘ ਸੰਗਤਪੁਰਾ, ਗੁਰਜੰਟ ਸਿੰਘ ਸੰਗਤਪੁਰਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×