ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ’ਤੇ ਭਾਜਪਾ ਦਾ ਵਿਰੋਧ

09:03 AM May 22, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 21 ਮਈ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ’ਤੇ ਭਾਜਪਾ ਦੀ ਆਲੋਚਨਾ ਕੀਤੀ ਹੈ। ਫਰੰਟ ਦੇ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਨੇ ਸੰਸਦ ਦੇ ਅੰਦਰ ਅਤੇ ਬਾਹਰ ਪੁਰਾਣੀ ਪੈਨਸ਼ਨ ਬਹਾਲੀ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਲਈ ਲੋਕ ਸਭਾ ਚੋਣਾਂ ’ਚ ਮੁਲਾਜ਼ਮ ਵਰਗ ‘ਭਾਜਪਾ ਨੂੰ ਭਜਾਓ’ ਦੇ ਨਾਅਰੇ ਹੇਠ ਭਾਜਪਾ ਦਾ ਵਿਰੋਧ ਕਰ ਰਿਹਾ ਹੈ| ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ, ਪਰਮਾਤਮਾ ਸਿੰਘ, ਕੁਲਵਿੰਦਰ ਸਿੰਘ ਗੋਨੇਆਣਾ, ਰਵੀ ਕੁਮਾਰ, ਮਨਿੰਦਰ ਸਿੰਘ, ਸੁਰਿੰਦਰ ਕੁਮਾਰ, ਭੁਪਿੰਦਰ ਸਿੰਘ ਅਤੇ ਵਿਸ਼ੂ ਛਾਬੜਾ ਨੇ ਕਿਹਾ ਕਿ ਜਿੱਥੇ ਭਾਜਪਾ ਪੁਰਾਣੀ ਪੈਨਸ਼ਨ ਦਾ ਵਿਰੋਧ ਕਰਦੀ ਹੈ, ਉਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਕੇਵਲ ਚੁਣਾਵੀਂ ਪ੍ਰਾਪੇਗੰਡੇ ਵਜੋਂ ਵਰਤਿਆ ਹੈ। ਉਨ੍ਹਾਂ ਕਿਹਾ ਕਿ ਫਰੰਟ ਵੱਲੋਂ ਪਾਰਟੀ ਦੇ ਉਮੀਦਵਾਰਾਂ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਸਵਾਲਾਂ ਰਾਹੀਂ ਘੇਰਿਆ ਜਾਵੇਗਾ। ਇਸ ਮੌਕੇ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ, ਬਲਾਕ ਪ੍ਰਧਾਨ ਜਸਵੰਤ ਸਿੰਘ, ਰਾਜਵਿੰਦਰ ਸਿੰਘ, ਬਲਵੰਤ ਸਿੰਘ, ਕੰਵਲਜੀਤ ਪਾਲ ਆਦਿ ਹਾਜ਼ਰ ਸਨ।

Advertisement

Advertisement