ਕਿਸਾਨ ਯੂਨੀਅਨ ਵੱਲੋਂ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ
ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਅਗਸਤ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਨੇੜਲੇ ਪਿੰਡ ਨਦਾਮਪੁਰ ਵਿੱਚ ਚੋਣ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨੇ ਪੰਜਾਬ ਦੀ ਕਿਸਾਨੀ ਅਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗਾ ਨੂੰ ਬਰਬਾਦ ਕਰ ਕੇ ਰੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਧਕੇਸ਼ਾਹੀਆਂ ਖਿਲਾਫ ਸੰਘਰਸ਼ ਕਰਨ ਲਈ ਕਿਸਾਨਾਂ ਨੂੰ ਆਪਣੀ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।
ਮੀਟਿੰਗ ਦੇ ਅਖੀਰ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿੱਚ ਅਮਰੀਕ ਸਿੰਘ ਪ੍ਰਧਾਨ, ਕੁਲਵੰਤ ਸਿੰਘ ਮੀਤ ਪ੍ਰਧਾਨ, ਲੱਖਾ ਸਿੰਘ ਜਨਰਲ ਸਕੱਤਰ, ਰਮਨਦੀਪ ਸਿੰਘ ਸਕੱਤਰ, ਕੁਲਦੀਪ ਸਿੰਘ ਪ੍ਰੈਸ ਸਕੱਤਰ ਅਤੇ ਦਲੀਪ ਸਿੰਘ ਵਿੱਤ ਸਕੱਤਰ ਚੁਣੇ ਗਏ।