ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਨੌਲੀ ਖੇਤਰ ਵਿੱਚ ਐੱਸਟੀਪੀ ਪਲਾਂਟ ਦੀ ਉਸਾਰੀ ਦਾ ਵਿਰੋਧ

06:42 AM Jul 25, 2024 IST
ਐਸਟੀਪੀ ਵਿਰੁੱਧ ਮੁਜ਼ਾਹਰਾ ਕਰਦੇ ਹੋਏ ਲੋਕ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 24 ਜੁਲਾਈ
ਢਕੌਲੀ ਇਲਾਕੇ ਦੀਆਂ ਦਰਜਨਾਂ ਸੁਸਾਇਟੀਆਂ ਨੇ ਪਿੰਡ ਸਨੌਲੀ ਨੇੜੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦੀ ਉਸਾਰੀ ਵਿਰੁੱਧ ਪ੍ਰਦਰਸ਼ਨ ਕੀਤਾ। ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪਲਾਂਟ ਨੂੰ ਚਾਰ ਏਕੜ ਜ਼ਮੀਨ ’ਤੇ ਬਣਾਉਣ ਦੀ ਤਜਵੀਜ਼ ਹੈ। ਲੋਕਾਂ ਨੂੰ ਡਰ ਹੈ ਕਿ ਰਿਹਾਇਸ਼ੀ ਖੇਤਰ ਦੇ ਐਨੇ ਨੇੜੇ ਲੱਗਣ ਵਾਲਾ ਇਹ ਪਲਾਂਟ ਭਵਿੱਖ ਵਿੱਚ ਸਮੱਸਿਆਵਾਂ ਪੈਦਾ ਕਰੇਗਾ।
ਮੁਜ਼ਹਰਾਕਾਰੀ ਸੁਧੀਰ ਕਾਂਤੀਵਾਲ, ਰੋਹਿਤ ਗੋਇਲ, ਅਵਤਾਰ ਸਿੰਘ, ਜਸਵਿੰਦਰ ਸਿੰਘ, ਅਨੁਜ ਅਗਰਵਾਲ ਆਦਿ ਨੇ ਦੱਸਿਆ ਕਿ ਐਸਟੀਪੀ ਨਾ ਸਿਰਫ਼ ਉਨ੍ਹਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਵਿਘਨ ਪਾਵੇਗਾ ਸਗੋਂ ਉਨ੍ਹਾਂ ਦੇ ਬੱਚਿਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪਵੇਗਾ। ਉਨ੍ਹਾਂ ਦੇ ਘਰਾਂ ਦੇ ਨੇੜੇ ਪਲਾਂਟ ਲੱਗਣ ਕਾਰਨ ਨੇੜਲੇ ਦਿੱਲੀ ਵਰਲਡ ਪਬਲਿਕ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਬਦਬੂ ਦਾ ਸਾਹਮਣਾ ਕਰਨਾ ਪਵੇਗਾ। ਇਸ ਨਾਲ ਉਨ੍ਹਾਂ ਦੀ ਸਿਹਤ ਅਤੇ ਸਿੱਖਿਆ ’ਤੇ ਮਾੜਾ ਅਸਰ ਪੈ ਸਕਦਾ ਹੈ। ਢਕੌਲੀ ਇਲਾਕੇ ਦੀਆਂ ਦਰਜਨਾਂ ਧਰਨਾਕਾਰੀ ਸੁਸਾਇਟੀਆਂ ਅਤੇ ਵਸਨੀਕਾਂ ਨੇ ਇਕੱਠੇ ਹੋ ਕੇ ਆਪਣੀ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਇਸ ਇਲਾਕੇ ਵਿੱਚ ਐਸਟੀਪੀ ਦੀ ਉਸਾਰੀ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਤੱਕ ਪਹੁੰਚ ਕੀਤੀ ਹੈ। ਸਥਾਨਕ ਵਸਨੀਕ ਵਾਤਾਵਰਨ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਤੋਂ ਵੀ ਪਲਾਂਟ ਦੀ ਉਸਾਰੀ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਲਾਕਾ ਵਾਸੀਆਂ ਨੇ ਉਨ੍ਹਾਂ ਦੀ ਆਵਾਜ਼ ਸੁਣੀ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਧਰਨਾ ਜਾਰੀ ਰੱਖਣ ਲਈ ਦ੍ਰਿੜ ਸੰਕਲਪ ਲਿਆ ਹੈ। ਵਸਨੀਕਾਂ ਨੇ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਨੂੰ ਪਲਾਂਟ ਦੇ ਸਥਾਨ ’ਤੇ ਮੁੜ ਵਿਚਾਰ ਕਰਨ ਅਤੇ ਵਧੇਰੇ ਢੁਕਵਾਂ ਅਤੇ ਸੁਰੱਖਿਅਤ ਵਿਕਲਪ ਲੱਭਣ ਦੀ ਅਪੀਲ ਕੀਤੀ।

Advertisement

Advertisement
Advertisement