ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਅਧਿਆਪਕ ਦੀ ਤਨਖਾਹ ਕੱਟਣ ਦਾ ਵਿਰੋਧ

07:06 AM Jul 09, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ।

ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 8 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਹਰੀਸ਼ ਨੱਢਾ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਵਿੱਚ ਹੋਈ। ਮੀਟਿੰਗ ’ਚ 16 ਫਰਵਰੀ ਨੂੰ ਭਾਰਤ ਬੰਦ ਦੌਰਾਨ ਇਸ ਵਿੱਚ ਸ਼ਾਮਲ ਹੋਣ ਕਾਰਨ ਫਾਜ਼ਿਲਕਾ ਦੇ ਇੱਕ ਅਧਿਆਪਕ ਦੀ ਤਨਖਾਹ ਕਟੌਤੀ ਕਰਨ ਦੇ ਮਾਮਲੇ ਸਬੰਧੀ ਚਰਚਾ ਕਰਨ ਤੋਂ ਬਾਅਦ ਅੱਜ ਮੋਰਚੇ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਮਿਲਿਆ। ਕਿਸਾਨ ਆਗੂ ਸੁਖਚੈਨ ਸਿੰਘ, ਮਹਿੰਦਰ ਸਿੰਘ, ਰਮੇਸ਼ ਵਡੇਰਾ, ਮਾਸਟਰ ਹਰੀਸ਼ ਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਬੰਦ ਦੇ ਸੱਦਾ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਸੀ ਅਤੇ ਹੋਰ ਵੀ ਭਰਾਤਰੀ ਜਥੇਬੰਦੀਆਂ ਹੜਤਾਲ ਦਾ ਸਮਰਥਨ ਕਰਨ ਲਈ ਸ਼ਾਮਲ ਹੋਈਆਂ ਸਨ। ਡੈਮੋਕਰੈਟਿਕ ਟੀਚਰ ਫਰੰਟ ਦੇ ਆਗੂ ਮਾਸਟਰ ਅਮਰ ਸਿੰਘ ਦੀ ਤਨਖਾਹ ਸਬੰਧਿਤ ਡੀਈਓ ਅਤੇ ਪ੍ਰਿੰਸੀਪਲ ਵੱਲੋਂ ਜਬਰੀ ਕੱਟੀ ਗਈ ਹੈ। ਸ਼ੁਬੇਗ ਸਿੰਘ, ਵਣਜਾਰ ਸਿੰਘ, ਬੂਟਾ ਸਿੰਘ, ਹਰਬੰਸ ਸਿੰਘ ਤੇ ਮਨਦੀਪ ਸਿੰਘ ਨੇ ਕਿਹਾ ਕਿ ਇਹ ਮਾਮਲਾ ਸੰਯੁਕਤ ਕਿਸਾਨ ਮੋਰਚੇ ਦਾ ਹੈ। ਜੇਕਰ ਮੋਰਚੇ ਦੇ ਹਮਾਇਤ ਵਿੱਚ ਆਏ ਅਧਿਆਪਕ ਆਗੂ ਦੀ ਤਨਖਾਹ ਤੁਰੰਤ ਬਹਾਲ ਨਹੀਂ ਕੀਤੀ ਜਾਂਦੀ ਤਾਂ 11 ਤਰੀਕ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਤਿੱਖਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

Advertisement

Advertisement