For the best experience, open
https://m.punjabitribuneonline.com
on your mobile browser.
Advertisement

ਧਰਮਵੀਰ ਗਾਂਧੀ ਦਾ ਕਾਂਗਰਸੀਆਂ ਵੱਲੋਂ ਵਿਰੋਧ

10:26 AM Apr 08, 2024 IST
ਧਰਮਵੀਰ ਗਾਂਧੀ ਦਾ ਕਾਂਗਰਸੀਆਂ ਵੱਲੋਂ ਵਿਰੋਧ
ਹਰਦਿਆਲ ਸਿੰਘ ਕੰਬੋਜ ਦੇ ਹੱਕ ’ਚ ਮੀਟਿੰਗ ਕਰਦੇ ਹੋਏ ਕਾਂਗਰਸੀ ਆਗੂ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 7 ਅਪਰੈਲ
ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਨੂੰ ਕਾਂਗਰਸ ਵਿੱਚ ਸ਼ਾਮਲ ਕੀਤੇ ਜਾਣ ਤੋਂ ਖਫਾ ਹੋਏ ਕੁਝ ਕਾਂਗਰਸੀ ਆਗੂਆਂ ਨੇ ਹਾਈ ਕਮਾਂਡ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਲੋਕ ਸਭਾ ਹਲਕਾ ਪਟਿਆਲਾ ਤੋਂ ਟਕਸਾਲੀ ਕਾਂਗਰਸੀ ਦੀ ਥਾਂ ਕਿਸੇ ਹੋਰ ਪਾਰਟੀ ਵਿੱਚੋਂ ਆਏ ਵਿਅਕਤੀ ਤੇ ਪੈਰਾਸ਼ੂਟ ਰਾਹੀਂ ਉਤਾਰੇ ਗਏ ਉਮੀਦਵਾਰ ਨੂੰ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਹੀਂ ਕੀਤਾ ਜਾਵੇਗਾ। ਪਾਰਟੀ ਵਰਕਰਾਂ ਵੱਲੋਂ ਮੀਟਿੰਗਾਂ ਕਰ ਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਉਮੀਦਵਾਰ ਬਣਾਏ ਜਾਣ ਦੀ ਉੱਠਦੀ ਆਵਾਜ਼ ਦੇ ਚੱਲਦਿਆਂ ਹਾਈ ਕਮਾਂਡ ਕਾਂਗਰਸ ਇਕਜੁੱਟਤਾ ਤੇ ਮਜ਼ਬੂਤ ਉਮੀਦਵਾਰ ਨੂੰ ਲੈ ਕੇ ਦੋ-ਚਿੱਤੀ ਵਿੱਚ ਨਜ਼ਰ ਆ ਰਹੀ ਹੈ। ਦੂਜੇ ਪਾਸੇ ਡਾ. ਗਾਂਧੀ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟਿਕਟ ਮਿਲੇ ਜਾਂ ਨਾ ਮਿਲੇ ਇਹ ਗੱਲ ਬਹੁਤੀ ਅਹਿਮੀਅਤ ਨਹੀਂ ਰੱਖਦੀ ਕਿਉਂਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਡਾ. ਗਾਂਧੀ ਨੂੰ ਮਿਲੀਆਂ 1,61,645 ਵੋਟਾਂ ਉਨ੍ਹਾਂ ਦੇ ਸਾਫ਼ ਸੁਥਰੇ ਅਕਸ, ਲੋਕ ਭਲਾਈ ਅਤੇ ਨਿਰਪੱਖਤਾ ’ਤੇ ਮੋਹਰ ਲਾਉਂਦੀਆਂ ਹਨ। ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜੈ ਪ੍ਰਤਾਪ ਸਿੰਘ ਕਾਹਲੋ (ਡੇਜ਼ੀ), ਸਾਬਕਾ ਬਲਾਕ ਪ੍ਰਧਾਨ ਬਲਦੇਵ ਸਿੰਘ ਬੋੜੀਵਾਲਾ, ਬਲਾਕ ਪ੍ਰਧਾਨ ਰਣਜੀਤ ਸਿੰਘ ਮੁਤੌਲੀ, ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਗਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੇ ਕਿਹਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਵਰਕਰਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਪੈਰਾਸ਼ੂਟ ਰਾਹੀਂ ਅਤੇ ਦੂਜੀ ਪਾਰਟੀ ਵਿੱਚੋਂ ਆਏ ਵਿਅਕਤੀ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਬਣਾਉਣ ਦੀ ਥਾਂ ਟਕਸਾਲੀ ਕਾਂਗਰਸੀ ਹਰਦਿਆਲ ਸਿੰਘ ਕੰਬੋਜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ ਕਿਉਂਕਿ ਉਨ੍ਹਾਂ ਦਾ ਹਲਕੇ ਦੇ ਵੋਟਰਾਂ ਨਾਲ ਸਿੱਧਾ ਸੰਪਰਕ ਹੈ।

Advertisement

Advertisement
Author Image

Advertisement
Advertisement
×