For the best experience, open
https://m.punjabitribuneonline.com
on your mobile browser.
Advertisement

ਪ੍ਰਦਰਸ਼ਨਕਾਰੀਆਂ ’ਤੇ ਕੇਸ ਦਰਜ ਕਰਨ ਦਾ ਵਿਰੋਧ

07:07 AM Sep 08, 2024 IST
ਪ੍ਰਦਰਸ਼ਨਕਾਰੀਆਂ ’ਤੇ ਕੇਸ ਦਰਜ ਕਰਨ ਦਾ ਵਿਰੋਧ
Advertisement

ਪੱਤਰ ਪ੍ਰੇਰਕ
ਕੁਰਾਲੀ, 7 ਸਤੰਬਰ
ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਸੁੱਚਾ ਸਿੰਘ ਖੱਟੜਾ ਅਤੇ ਹਰਨੇਕ ਸਿੰਘ ਮਾਵੀ ਨੇ ਚੰਡੀਗੜ੍ਹ ਪੁਲੀਸ ਵਲੋਂ ਮਟਕਾ ਚੌਂਕ ’ਤੇ ਪ੍ਰਦਰਸ਼ਨ ਕਰਨ ਵਾਲੇ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਅਤੇ ਪਰਚਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਆਗੂਆਂ ਨੇ ਕੇਸ ਰੱਦ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ। ਪੈਨਸ਼ਨਰ ਆਗੂਆਂ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਜਰਨਲ ਸਕੱਤਰ ਸੁੱਚਾ ਸਿੰਘ ਖੱਟੜਾ ਅਤੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਮਾਵੀ ਨੇ ਇਸ ਸਬੰਧੀ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਯੂਟੀ ਪੁਲੀਸ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਖ਼ਿਲਾਫ਼ ਪਰਚਾ ਦਰਜ ਕਰਕੇ ਲੋਕ ਆਵਾਜ਼ ਦਾ ਗਲਾ ਘੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਚਿਆਂ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਆਵਾਜ਼ ਨੂੰ ਬੰਦ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਜ਼ੋਰਦਾਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਯੂਟੀ ਪੁਲਿਸ ਵਲੋਂ ਦਰਜ਼ ਕੀਤਾ ਕੇਸ ਤੁਰੰਤ ਵਾਪਸ ਲਿਆ ਜਾਵੇ। ਉਹਨਾਂ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਚੰਡੀਗੜ੍ਹ ਪੁਲੀਸ ਪਿੱਛੇ ਛੁਪ ਕੇ ਸਮਾਂ ਕੱਢਣ ਦੀ ਕੋਸ਼ਿਸ਼ਾਂ ਕਰਨੀਆਂ ਬੰਦ ਕਰੇ ਅਤੇ ਦਿੱਤੀ ਮੀਟਿੰਗ ਨੂੰ ਟਾਲਣ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰੇ। ਆਗੂਆਂ ਕਿਹਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਪੰਜਾਬ ਪਰ ਦੇ ਸਮੂਹ ਪੈਨਸ਼ਨਰ ਤੇ ਮੁਲਾਜ਼ਮ ਚੰਡੀਗੜ੍ਹ ਨੂੰ ਚਾਰੇ ਪਾਸੇ ਤੋਂ ਘੇਰਨ ਲਈ ਮਜਬੂਰ ਹੋਣਗੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਟਾਲ ਮਟੋਲ ਦੀ ਨੀਤੀ ਤਿਆਗਣ ਦੀ ਅਪੀਲ ਕਰਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ।

Advertisement

Advertisement
Advertisement
Author Image

Advertisement