For the best experience, open
https://m.punjabitribuneonline.com
on your mobile browser.
Advertisement

ਲੈਕਚਰਾਰਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦੇਣ ਦਾ ਵਿਰੋਧ

11:15 AM Oct 28, 2024 IST
ਲੈਕਚਰਾਰਾਂ ਨੂੰ ਦੂਰ ਦੁਰਾਡੇ ਸਟੇਸ਼ਨ ਦੇਣ ਦਾ ਵਿਰੋਧ
Advertisement

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 27 ਅਕਤੂਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਲੈਕਚਰਾਰਾਂ ਨੂੰ ਦੂਰ-ਦੁਰਾਡੇ ਸਟੇਸ਼ਨ ਅਲਾਟ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਜਥੇਬੰਦੀ ਦੇ ਆਗੂਆਂ ਸੁਰਿੰਦਰ ਪੁਆਰੀ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਸੁਰਿੰਦਰ ਕੰਬੋਜ ਅਤੇ ਸੁਖਵਿੰਦਰ ਸਿੰਘ ਚਾਹਲ ਨੇ ਪੰਜਾਬ ਦੇ ਚੋਣ ਕਮਿਸ਼ਨਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਰੋਸ ਪੱਤਰ ਭੇਜ ਕੇ ਜ਼ਿਮਨੀ ਚੋਣਾਂ ਵਿੱਚ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਦੀ ਚਿਤਾਵਨੀ ਦਿੱਤੀ ਹੈ ਕਿਉਂਕਿ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਆਗੂਆਂ ਨੇ ਦੱਸਿਆ ਕਿ ਡੀਪੀਆਈ (ਸੈਕੰਡਰੀ) ਅਤੇ ਡੀਪੀਆਈ (ਐਲੀਮੈਂਟਰੀ) ਨੂੰ ਸਿੱਖਿਆ ਮੰਤਰੀ ਨਾਲ 22 ਅਗਸਤ ਨੂੰ ਹੋਈ ਮੀਟਿੰਗ ਦੇ ਫ਼ੈਸਲੇ ਨਾ ਲਾਗੂ ਕਰਨ ਸਬੰਧੀ ਰੋਸ ਪੱਤਰ ਦਿੱਤੇ ਗਏ ਹਨ। ਇਸ ਵਿੱਚ ਸਿੱਖਿਆ ਨੀਤੀ 2020 ਤਹਿਤ ਮਿਡਲ ਸਕੂਲਾਂ ਦੀ ਮਰਜਿੰਗ ਸਬੰਧੀ ਮੋਰਚੇ ਵੱਲੋਂ ਰੋਸ ਦਰਜ ਕੀਤਾ ਗਿਆ।
ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਲੰਮੇ ਸਮੇਂ ਬਾਅਦ ਲੈਕਚਰਾਰਾਂ ਦੀਆਂ ਤਰੱਕੀਆਂ ਹੋਈਆਂ ਹਨ ਪਰ ਵਿਭਾਗ ਨੇ ਆਪਣੀ ਮਨਮਰਜ਼ੀ ਕਰਦਿਆਂ ਅਧਿਆਪਕਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦੇਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ, 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਸੀਐਂਡਵੀ ਤੋਂ ਮਾਸਟਰ ਕਾਡਰ ਤਰੱਕੀਆਂ, 873 ਡੀਪੀਈ ਭਰਤੀ ’ਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦੀ ਆਰਡਰ ਦੇਣ ਸਬੰਧੀ, ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਖੱਜਲਖੁਆਰੀ ਸਬੰਧੀ ਸਿੱਖਿਆ ਵਿਭਾਗ ਨੇ ਕੋਈ ਨੋਟਿਸ ਨਹੀਂ ਲਿਆ। ਇਸ ਕਾਰਨ ਸਮੁੱਚੇ ਅਧਿਆਪਕ ਵਰਗ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਹਰਜੀਤ ਸਿੰਘ ਜੁਨੇਜਾ, ਗੁਰਬਿੰਦਰ ਸਿੰਘ ਸਸਕੌਰ, ਹਰੀ ਦੇਵ, ਗੁਰਜੈਪਾਲ ਸਿੰਘ, ਸੋਮ ਸਿੰਘ, ਤਰਲੋਚਨ ਸਿੰਘ, ਮਹਾਂਵੀਰ, ਰਵਿੰਦਰ ਸਿੰਘ ਪੱਪੀ, ਬਲਵੀਰ ਸਿੰਘ ਕੰਗ, ਮਨੋਹਰ ਸਿੰਘ, ਐਨਡੀ ਤਿਵਾੜੀ, ਹਰਪ੍ਰੀਤ ਸਿੰਘ ਸੰਧੂ, ਲਖਵੀਰ ਸਿੰਘ, ਧਰਮਿੰਦਰ ਭੰਗੂ, ਕੁਲਦੀਪ ਸਿੰਘ ਪੱਖੋਵਾਲ, ਰਣਬੀਰ ਸਿੰਘ, ਗੁਰਮੀਤ ਸਿੰਘ ਖਾਲਸਾ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਰਾਜਨ, ਰਣਜੀਤ ਹਠੂਰ, ਜਗਤਾਰ ਸਿੰਘ ਖਮਾਣੋਂ, ਦਵਿੰਦਰ ਸਿੰਘ ਸਮਾਣਾ, ਚਰਨਜੀਤ ਸਿੰਘ, ਪ੍ਰੇਮ ਕੁਮਾਰ, ਸਤਵੰਤ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement