ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਨਿੱਜੀ ਹੱਥਾਂ ’ਚ ਦੇਣ ਦਾ ਵਿਰੋਧ

10:49 AM Sep 24, 2024 IST
ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ।

ਗੁਰਿੰਦਰ ਸਿੰਘ
ਲੁਧਿਆਣਾ, 23 ਸਤੰਬਰ
ਮਾਡਲ ਟਾਊਨ ਸਥਿਤ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਚੱਲ ਰਹੀ ਕਾਰਵਾਈ ਦੇ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹਰ ਪਾਸਿਓਂ ਤਕੜਾ ਹੁੰਗਾਰਾ ਮਿਲ ਰਿਹਾ ਹੈ। ਸੰਘਰਸ਼ ਨੂੰ ਅੱਜ ਉਸ ਵਕਤ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਾ ਦੇ ਦਸ ਹਜ਼ਾਰ ਦਸਤਖ਼ਤਾਂ ਵਾਲੀ ਪਹਿਲੀ ਚਿੱਠੀ ਖ਼ੁਦ ਆਪਣੇ ਹੱਥੀਂ ਲਿਖਕੇ ਪ੍ਰਬੰਧਕ ਕਮੇਟੀ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿੱੱਚ ਸੰਗਤ ਦੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਜਥੇਦਾਰ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਬਚਾਉਣ ਲਈ ਸਿੰਖ ਸੰਗਤ ਖ਼ੁਦ ਅੱਗੇ ਆਏ। ਹਸਪਤਾਲ ਚਲਾਉਣ ਵਾਲੀ ਕਮੇਟੀ ਨੂੰ ਇਸ ਬਾਰੇ ਮੁੜ ਵਿਚਾਰ ਕਰਨ ਲਈ ਅਪੀਲ ਵੀ ਕੀਤੀ।
ਇਸ ਸਮੇਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ਼ ਬਹਾਦਰ ਸਾਹਿਬ ਚੈਰੀਟੇਬਲ ਟਰੱਸਟ ਹਸਪਤਾਲ ਬਚਾਉ ਕਮੇਟੀ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ। ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀ ਮੁੱਖ ਸੇਵਾਦਾਰ ਬੀਬੀ ਤਰਨਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਉਪਰਾਲੇ ਨਾਲ 200 ਦੇ ਕਰੀਬੀਆਂ ਫਾਰਮ ਭਰੇ ਗਏ ਅਤੇ ਹਸਪਤਾਲ ਨੂੰ ਬਚਾਉਣ ਲਈ ਹਰ ਸੰਘਰਸ਼ ਦੀ ਪੂਰਨ ਹਮਾਇਤ ਦਾ ਭਰੋਸਾ ਦਿੱਤਾ। ਗੁਰੂ ਤੇਗ਼ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਬਚਾਉ ਕਮੇਟੀ ਵੱਲੋਂ ਸਲੋਚਨਬੀਰ ਸਿੰਘ, ਪ੍ਰਭਸ਼ਰਨ ਸਿੰਘ, ਭੂਪਿੰਦਰ ਸਿੰਘ ਮੱਕੜ, ਬਲਜਿੰਦਰ ਸਿੰਘ, ਪੀਪੀ ਸਿੰਘ ਧਮੀਜਾ, ਮਹਿੰਦਰ ਸਿੰਘ ਸੇਖੋਂ, ਸਰਬਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰਾਂ ਨੇ ਫਾਰਮ ਭਰਵਾਉਣ ਵਿੱਚ ਅਹਿਮ ਰੋਲ ਅਦਾ ਕੀਤਾ।

Advertisement

ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਨਿੱਜੀ ਹੱਥਾਂ ਵਿੱਚ ਦਿੱਤਾ ਜਾ ਰਿਹੈ: ਕਮੇਟੀ ਪ੍ਰਧਾਨ

ਹਸਪਤਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਦੀਪ ਸਿੰਘ ਬਖਸ਼ੀ ਨੇ ਦੱਸਿਆ ਕਿ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਨਿੱਜੀ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਨਵੀਆਂ ਤਕਨੀਕਾਂ ਵਾਲੀਆਂ ਮਸ਼ੀਨਾਂ ਲਿਆ ਕੇ ਸਿਹਤ ਸਹੂਲਤਾਂ ਵਿੱਚ ਆਈ ਗਿਰਾਵਟ ਦੂਰ ਕੀਤੀ ਜਾਵੇਗੀ ਜਿਸ ਨਾਲ ਮਰੀਜ਼ਾਂ ਨੂੰ ਲਾਭ ਪੁੱਜੇਗਾ।

Advertisement
Advertisement