ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੇਲ ਕੀਮਤਾਂ ਤੇ ਬਿਜਲੀ ਦਰਾਂ ’ਚ ਵਾਧੇ ਦਾ ਵਿਰੋਧ

08:46 AM Sep 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸੂਬਾ ਸਰਕਾਰ ਵਿਰੁੱਧ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਣ ਦੀ ਮੁਹਿੰਮ ਚੌਥੇ ਦਿਨ ਵੀ ਜਾਰੀ ਰਹੀ। ਅੱਜ ਸੁਧਾਰ ਲਹਿਰ ਦੇ ਆਗੂਆਂ ਨੇ ਕਪੂਰਥਲਾ, ਤਰਨ ਤਾਰਨ, ਮੁਕਤਸਰ ਤੇ ਮਾਨਸਾ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਵਿੱਚ ਬੀਬੀ ਜਗੀਰ ਕੌਰ, ਤਰਨ ਤਾਰਨ ਵਿੱਚ ਭਾਈ ਮਨਜੀਤ ਸਿੰਘ, ਮੁਕਤਸਰ ਵਿੱਚ ਰਾਜਿੰਦਰ ਸਿੰਘ ਰਾਜਾ ਅਤੇ ਮਾਨਸਾ ਵਿੱਚ ਸੁਖਵਿੰਦਰ ਸਿੰਘ ਔਲਖ ਤੇ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਹੇਠ ਇਹ ਮੰਗ ਪੱਤਰ ਸੌਂਪੇ ਗਏ। ਬੀਬੀ ਜਗੀਰ ਨੇ ਮੰਗ ਪੱਤਰ ਦੇਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਿਦਆਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਸਣੇ ਬਿਜਲੀ ਦਰਾਂ ਸਬੰਧੀ ਸਬਸਿਡੀ ਖਤਮ ਕਰ ਕੇ ਆਮ ਲੋਕਾਂ ’ਤੇ ਲਗਪੱਗ 2400 ਕਰੋੜ ਦਾ ਨਵਾਂ ਬੋਝ ਪਾ ਦਿੱਤਾ ਹੈ।

Advertisement

Advertisement