ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਦਾ ਵਿਰੋਧ

07:49 AM Aug 08, 2024 IST

ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 7 ਅਗਸਤ
ਪਿੰਡ ਰਾਊਕੇ ਕਲਾਂ ਵਿੱਚ ਬਿਜਲੀ ਬੋਰਡ ਵੱਲੋਂ ਖਪਤਕਾਰਾਂ ਕੋਲੋਂ ਬਿਨਾਂ ਪੁੱਛੇ ਪ੍ਰੀਪੇਡ ਮੀਟਰ (ਚਿੱਪ ਵਾਲੇ ਮੀਟਰ) ਲਗਾਉਣ ਦੇ ਰੋਸ ਵਜੋਂ ਪ੍ਰੀਪੇਡ ਮੀਟਰਾਂ ਨੂੰ ਪੁੱਟਣ ਲਈ ਗੁਰਦੁਆਰਾ ਜੰਡ ਸਾਹਿਬ ਵਿਚ ਮੀਟਿੰਗ ਕੀਤੀ ਗਈ। ਇਸ ਵਿਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖੁਰਦ, ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਭੋਲਾ ਤੇ ਜਗਜੀਤ ਸਿੰਘ ਧੂੜਕੋਟ ਨੇ ਕਿਹਾ ਕਿ ਪਾਵਰਕੌਮ ਵੱਲੋਂ ਬਿਨਾਂ ਕੋਈ ਅਲਟੀਮੇਟਮ ਦਿੱਤੇ ਪ੍ਰੀਪੇਡ ਮੀਟਰ ਲਗਾ ਦਿੱਤੇ ਗਏ ਹਨ ਜੋ ਉਨ੍ਹਾਂ ਨਾਲ ਧੱਕਾ ਹੈ।
ਕਿਰਤੀ ਕਿਸਾਨ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪੰਜਾਬ ਸਰਕਾਰ ਤੇ ਪਾਵਰਕੌਮ ਨੂੰ ਚਿਤਵਾਨੀ ਦਿੱਤੀ ਕਿ ਜੇਕਰ ਪ੍ਰੀਪੇਡ ਮੀਟਰ ਲਗਾਉਣੇ ਬੰਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੀ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੀਟਿੰਗ ਵਿੱਚ ਸ਼ਾਮਲ ਸੁਖਜਿੰਦਰ ਸਿੰਘ, ਕੇਵਲ ਸਿੰਘ, ਗੁਰਚਰਨ ਸਿੰਘ, ਜਸਪ੍ਰੀਤ ਸਿੰਘ, ਸਾਧੂ ਸਿੰਘ, ਬੁੱਧ ਸਿੰਘ, ਦਰਸ਼ਨ ਸਿੰਘ ਤੇ ਔਰਤਾਂ ਵੀ ਸ਼ਾਮਲ ਸਨ।

Advertisement

Advertisement