ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਿੱਪ ਵਾਲੇ ਮੀਟਰ ਲਾਉਣ ਦਾ ਵਿਰੋਧ

07:18 AM Jul 12, 2023 IST
ਬੀਕੇਯੂ ਅਾਜ਼ਾਦ ਦੇ ਆਗੂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।

ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਲਹਿਰਾਗਾਗਾ ਤੇ ਮੂਨਕ ਦੀ ਮੀਟਿੰਗ ਬਲਾਕ ਪ੍ਰਧਾਨ ਲੀਲਾ ਸਿੰਘ ਚੋਟੀਆਂ ਦੀ ਅਗਵਾਈ ਹੇਠ ਭਗਤ ਧੰਨਾ ਜੱਟ ਗੁਰੂ ਘਰ ਲਹਿਰਾਗਾਗਾ ਵਿੱਚ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਵੋਟਾਂ ਵੇਲੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਕੁਰਸੀ ਮਿਲਣ ਮਗਰੋਂ ਸਾਰੇ ਕੰਮਾਂ ਤੋਂ ਟਾਲਾ ਵੱਟ ਜਾਂਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਜ਼ਬਰਦਸਤੀ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀਆਂ ਕੰਪਨੀਆਂ ਦਾ ਪੱਖ ਪੂਰਨ ਦੀ ਥਾਂ ਸਰਕਾਰ ਆਮ ਲੋਕਾਂ ਲਈ ਫੈਸਲੇ ਲਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਇਨ੍ਹਾਂ ਮੀਟਰਾਂ ਦਾ ਵਿਰੋਧ ਕਰਦੀ ਹੈ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ 23 ਫ਼ਸਲਾਂ ਉੱਪਰ ਐਮਐੱਸਪੀ ਦਿੱਤੀ ਜਾਵੇ। ਇਨ੍ਹਾਂ ਸਣੇ ਹੋਰ ਮੁੱਦਿਆਂ ’ਤੇ ਜਥੇਬੰਦੀ 24 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਧਰਨੇ ਲਗਾਵੇਗੀ ਤੇ 25 ਜੁਲਾਈ ਨੂੰ ਰੇਲਾਂ ਰੋਕੀਆਂ ਜਾਣਗੀਆਂ। ਮੀਟਿੰਗ ਵਿੱਚ ਬਲਾਕ ਜਰਨਲ ਸਕੱਤਰ ਮੱਖਣ ਸਿੰਘ ਪਾਪੜਾ, ਬਲਾਕ ਪ੍ਰੈੱਸ ਸਕੱਤਰ ਲਾਭ ਸਿੰਘ ਗੁਰਨੇ, ਬੱਬੂ ਮੂਨਕ, ਕੁਲਦੀਪ ਚੂਲੜ, ਬਾਵਾ ਪਿਸ਼ੌਰ, ਗੁਰਜੰਟ ਪਿਸ਼ੌਰ, ਪ੍ਰਗਟ ਗਿਦੜਿਆਣੀ, ਸੁਖਦੇਵ ਸੰਗਤਪੁਰਾ, ਨਾਜਰ ਬੱਲਰਾਂ ਆਦਿ ਨੇ ਹਿੱਸਾ ਲਿਆ। -ਪੱਤਰ ਪ੍ਰੇਰਕ

Advertisement

Advertisement
Tags :
ਚਿੱਪਮੀਟਰਲਾਉਣਵਾਲੇਵਿਰੋਧ
Advertisement