ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਆਰਟੀਸੀ ਵਰਕਰਾਂ ਵੱਲੋਂ ਕਿਲੋਮੀਟਰ ਸਕੀਮ ਦਾ ਵਿਰੋਧ

08:59 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 8 ਜੂਨ

ਪੰਜਾਬ ਰੋਡਵੇਜ਼/ ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਪੀਆਰਟੀਸੀ ਵਰਕਰਾਂ ਵੱਲੋਂ ਇੱਥੇ ਡਿਪੂ ਅੱਗੇ ਪੀਆਰਟੀਸੀ ਮੈਨੇਜਮੈਂਟ ਖ਼ਿਲਾਫ਼ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement

ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ 19 ਜੂਨ ਨੂੰ ਪੀਆਰਟੀਸੀ ਮੈਨੇਜਮੈਂਟ ਪ੍ਰਾਈਵੇਟ (ਕਿਲੋਮੀਟਰ ਸਕੀਮ ਰਾਹੀਂ) ਬੱਸਾਂ ਦਾ ਟੈਂਡਰ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮੈਨੇਜਮੈਂਟ ਕਿਲੋਮੀਟਰ ਸਕੀਮ ਲੈ ਕੇ ਆਈ ਤਾਂ ਵਰਕਰਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਟੈਂਡਰਾਂ ਦੇ ਅੰਕੜਿਆਂ ਮੁਤਾਬਕ ਛੇ ਸਾਲਾਂ ਵਿਚ ਕਰੋੜਾਂ ਰੁਪਏ ਦੀ ਵਿਭਾਗੀ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਉੱਚ ਅਧਿਕਾਰੀ 7.51 ਪੈਸੇ ਪ੍ਰਤੀ ਕਿਲੋਮੀਟਰ ਦਾ ਵੇਰਵਾ ਦਿੰਦੇ ਹਨ ਪਰ ਹੋਰ ਵੱਖ-ਵੱਖ ਖਰਚੇ ਮਿਲਾ ਕੇ 33.37 ਪੈਸੇ ਪ੍ਰਤੀ ਕਿਲੋਮੀਟਰ ਪੈਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉੱਚ ਅਧਿਕਾਰੀ ਇਧਰ-ਉਧਰ ਕਰਕੇ ਆਪਣੇ ਰਿਸ਼ਤੇਦਾਰਾਂ ਤੇ ਮਿੱਤਰਾਂ ਦੇ ਨਾਮ ‘ਤੇ ਆਪਣੀਆਂ ਬੱਸਾਂ ਪਾਉਂਦੇ ਹਨ, ਜੋ ਕਿ ਟੈਂਡਰ ਦੀਆਂ ਸ਼ਰਤਾਂ ਵੀ ਪੂਰੀਆਂ ਨਹੀਂ ਕਰਦੇ। ਕਿਲੋਮੀਟਰ ਸਕੀਮ ਦੀਆਂ ਬੱਸਾਂ ਨੂੰ ਲੰਮੇ ਰੂਟਾਂ ‘ਤੇ ਚਲਾ ਕੇ ਨਾਜਾਇਜ਼ ਢੰਗ ਨਾਲ ਵਿਭਾਗ ਨੂੰ ਚੂਨਾ ਲਗਾਇਆ ਜਾਂਦਾ ਹੈ। ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਚੇਅਰਮੈਨ ਹਰਪ੍ਰੀਤ ਸਿੰਘ ਗਰੇਵਾਲ, ਖ਼ਜ਼ਾਨਚੀ ਰਣਜੀਤ ਸਿੰਘ, ਰੁਪਿੰਦਰ ਸਿੰਘ, ਪਰਮਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ 19 ਜੂਨ ਨੂੰ ਪੀਆਰਟੀਸੀ ਦੇ ਮੁੱਖ ਦਫ਼ਤਰ ਅੱਗੇ ਯਰੋਸ ਧਰਨਾ ਦਿੱਤਾ ਜਾਵੇਗਾ।

Advertisement
Advertisement