ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਮਹੂਰੀ ਜਥੇਬੰਦੀਆਂ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ਦਾ ਵਿਰੋਧ

07:22 AM Aug 01, 2024 IST
ਸ਼ਹੀਦੀ ਸਮਾਰਕ ਤੱਕ ਮਾਰਚ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 31 ਜੁਲਾਈ
ਇੱਥੇ ਸਥਾਨਕ ਗਊ ਧਰਮਸ਼ਾਲਾ ਵਿੱਚ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਜਥੇਬੰਦੀਆਂ ਨੇ ਨਵੇਂ ਫੌਜਦਾਰੀ ਕਾਨੂੰਨਾਂ ਦਾ ਵਿਰੋਧ ਕੀਤਾ। ਅੱਜ ਦੇ ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਗੀਤਾਂ ਨਾਲ ਹੋਈ ਜਿਸ ਵਿੱਚ ਤਾਰਾ ਸਿੰਘ ਛਾਜਲੀ, ਜਗਦੀਸ਼ ਪਾਪੜਾ, ਓਮ ਪਰਕਾਸ਼ ਓਮੀ, ਜਸਵੀਰ ਲਾਡੀ ਨੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਸਿੰਘ ਖਾਈ ਨੇ ਮੁੱਖ ਬੁਲਾਰੇ ਦਾ ਸਵਾਗਤ ਕੀਤਾ।
ਇਸ ਦੌਰਾਨ ਬੀਕੇਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ। ਸਮਾਗਮ ਦੇ ਮੁੱਖ ਬੁਲਾਰੇ ਐਡਵੋਕੇਟ ਹਰਮਨਦੀਪ ਸਿੰਘ ਰਾਏਸਰ ਨੇ ਮੋਦੀ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਲੋਕ ਚੇਤਨਾ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਮਾਸਟਰ ਰਘੁਬੀਰ ਭੁਟਾਲ ਨੇ ਤਿੰਨ ਮਤੇ ਪਾਸ ਕਰਵਾਏ। ਉਪਰੰਤ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਹੀਦ ਊਧਮ ਸਿੰਘ ਸਮਾਰਕ ਤੱਕ ਮਾਰਚ ਕੀਤਾ ਅਤੇ ਸ਼ਹੀਦੀ ਸਮਾਰਕ ’ਤੇ ਫੁੱਲਾਂ ਦੇ ਹਾਰ ਪਾ ਕੇ ਸ਼ਹੀਦ ਨੂੰ ਸਿਜਦਾ ਕੀਤਾ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਸੁੂਬਾਈ ਆਗੂ ਸਵਰਨਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸਰਬਜੀਤ ਸ਼ਰਮਾ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਵਿੰਦਰ ਜਲੂਰ ਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਆਦਿ ਹਾਜ਼ਰ ਸਨ।

Advertisement

Advertisement