ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ

08:22 AM May 23, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰ ਆਗੂ।

ਗੁਰਿੰਦਰ ਸਿੰਘ
ਲੁਧਿਆਣਾ, 22 ਮਈ
ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਦਿਆਂ ਸਵਾਲ ਖੜ੍ਹਾ ਕੀਤਾ ਹੈ ਕਿ ਉਹ ਚੋਣ ਜਿੱਤਣ ਲਈ ਜੁਮਲੇਬਾਜ਼ੀ ਤੋਂ ਪਹਿਲਾਂ ਇਹ ਦੱਸਣ ਕਿ ਉਨ੍ਹਾਂ ਨੇ ਪੰਜਾਬ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਕੀ ਕੀਤਾ ਹੈ। ਇੱਥੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਫੇਰੀ ਦੌਰਾਨ ਦੇਸ਼ ਲਈ ਕੀਤੇ ਬੇਮਿਸਾਲ ਕੰਮਾਂ ਦਾ ਜ਼ਿਕਰ ਤਾਂ ਕਰਨਗੇ ਪਰ ਉਨ੍ਹਾਂ ਕੋਲ ਇਹ ਜਵਾਬ ਨਹੀਂ ਹੋਵੇਗਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਲਈ ਕੀ ਕੀਤਾ ਹੈ। ਇਸ ਮੌਕੇ ਐਡਵੋਕੇਟ ਹਰੀਸ਼ ਰਾਏ ਢਾਂਡਾ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਆਰਪੀਐਸ ਧਾਲੀਵਾਲ ਵੀ ਹਾਜ਼ਰ ਸਨ। ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਪਾਣੀਆਂ, ਪੰਜਾਬ ਦੀ ਰਾਜਧਾਨੀ, ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਦੇ ਮਸਲੇ ਲਟਕ ਰਹੇ ਹਨ ਪਰ ਕੇਂਦਰ ਸਰਕਾਰ ਨੇ ਪਿਛਲੇ ਦਸ ਸਾਲਾਂ ਦੌਰਾਨ ਇਨ੍ਹਾਂ ਦਾ ਕੋਈ ਹੱਲ ਨਹੀਂ ਕੱਢਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨੂੰ ਸਵਾਲ ਕਰਨਗੇ ਕਿ ਪਿਛਲੀ ਚੋਣ ਸਮੇਂ ਉਨ੍ਹਾਂ ਕਿਸਾਨ ਦੀ ਆਮਦਨ ਪੰਜ ਸਾਲਾਂ ’ਚ ਦੁੱਗਣੀ ਕਰਨ ਦਾ ਐਲਾਨ ਕੀਤਾ ਸੀ ਹੁਣ ਦੱਸਣ ਕਿ ਆਮਦਨ ਕਿੰਨੀ ਵਧੀਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੌਰਾਨ 800 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਸ਼ਹੀਦਾਂ ਲਈ ਕੀ ਕੀਤਾ। ਉਨ੍ਹਾਂ ਭਾਜਪਾ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੇ ਕਾਂਗਰਸ ਤੇ ‘ਆਪ’ ਦੇ ਗੱਠਜੋੜ ’ਤੇ ਵੀ ਸਵਾਲ ਖੜ੍ਹੇ ਕੀਤੇ।

Advertisement

Advertisement
Advertisement