ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਪਾਰੀਆਂ ਵੱਲੋਂ ਪ੍ਰੋਫੈਸ਼ਨਲ ਟੈਕਸ ਦਾ ਵਿਰੋਧ

10:49 AM Nov 23, 2024 IST
ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਵਫ਼ਦ ਸਟੇਟ ਅਫ਼ਸਰ ਨੂੰ ਮੰਗ ਪੱਤਰ ਸੌਂਪਦਾ ਹੋਇਆ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਇੱਕ ਵਫਦ ਨੇ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਲਗਾਏ ਗਏ ਪ੍ਰੋਫੈਸ਼ਨਲ ਟੈਕਸ ਨੂੰ ਰੱਦ ਕਰਨ ਅਤੇ ਵਪਾਰੀ ਵਰਗ ਦੀਆਂ ਵੱਖ-ਵੱਖ ਮੁਸ਼ਕਲਾਂ ਦੇ ਹੱਲ ਲਈ ਸਟੇਟ ਅਫ਼ਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ।
ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਪੁੱਜੇ ਇਸ ਵਫ਼ਦ ਨੇ ਆਖਿਆ ਕਿ ਸਰਕਾਰ ਵੱਲੋਂ ਵਪਾਰੀਆਂ ’ਤੇ ਆਏ ਦਿਨ ਟੈਕਸ ਤਾਂ ਲਗਾਏ ਜਾ ਰਹੇ ਹਨ ਪਰ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸੂਬੇ ਦੀ ਇੰਡਸਟਰੀ ਬਾਹਰੀ ਸੂਬਿਆਂ ਵਿੱਚ ਲਗਾਤਾਰ ਜਾ ਰਹੀ ਹੈ ਜਿਸ ਨਾਲ ਜਿੱਥੇ ਸਰਕਾਰ ਦੇ ਖਜ਼ਾਨੇ ਨੂੰ ਢਾਅ ਲੱਗੇਗੀ, ਉਥੇ ਬੇਰੁਜ਼ਗਾਰੀ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਪ੍ਰੋਫੈਸ਼ਨਲ ਟੈਕਸ ਵਪਾਰੀਆਂ ਦੇ ਹਿੱਤ ਵਿੱਚ ਨਹੀਂ ਹੈ ਜਿਸ ਨੂੰ ਸਰਕਾਰ ਵੱਲੋਂ ਸਮਾਂ ਰਹਿੰਦੇ ਰੱਦ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਟੈਕਸ ਨੂੰ ਵਾਪਸ ਨਾ ਲਿਆ ਤਾਂ ਸਮੂਹ ਵਪਾਰੀ ਵਰਗ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।
ਇਸ ਦੌਰਾਨ ਸਟੇਟ ਅਫਸਰ ਨੀਤਿਨ ਗੋਇਲ ਨੇ ਵਪਾਰ ਮੰਡਲ ਦੇ ਆਹੁਦੇਦਾਰਾਂ ਨੂੰ ਮੰਗ ਪੱਤਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਜੀਵ ਕੁਮਾਰ ਪੋਪਲੀ, ਰਾਕੇਸ਼ ਕੁਮਾਰ ਮੁੰਜਾਲ, ਸੁਭਾਸ਼ ਤਨੇਜਾ, ਰਾਕੇਸ਼ ਕੁਮਾਰ, ਮਿੰਦੀ ਬਿਜਲੀ ਵਾਲਾ ਅਤੇ ਜੀਵਨ ਕੁਮਾਰ ਵੀ ਮੌਜੂਦ ਸਨ।

Advertisement

Advertisement