ਵਿਦਿਆਰਥੀ ਫੰਡ ’ਚੋਂ ਬਾਇਓਮੈਟ੍ਰਿਕ ਮਸ਼ੀਨਾਂ ਖਰੀਦਣ ਦਾ ਵਿਰੋਧ
07:27 AM Jan 04, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜਨਵਰੀ
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਫੰਡ ਅਤੇ ਪੇਰੈਂਟਸ ਟੀਚਰਜ਼ ਐਸੋਸੀਏਸ਼ਨ (ਪੀਟੀਏ) ਫੰਡ ਵਿਚੋਂ ਬਾਇਓਮੈਟ੍ਰਿਕ ਮਸ਼ੀਨਾਂ ਖਰੀਦਣ ਦੇ ਫੁਰਮਾਨ ਦੀ ਨਿੰਦਾ ਕੀਤੀ ਹੈ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਕੁਰੜ, ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਅਤੇ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਵਿਦਿਆਰਥੀ ਵਿਰੋਧੀ ਹੈ ਕਿਉਂਕਿ ਇਸ ਫੰਡ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਵਰਤਿਆ ਜਾਣਾ ਹੁੰਦਾ ਹੈ ਪਰ ਸਰਕਾਰ ਇਸ ਫੰਡ ਨੂੰ ਵੀ ਵਰਤਣਾ ਚਾਹੁੰਦੀ ਹੈ। ਇਸ ਦੇ ਉਲਟ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਕਾਲਜਾਂ ਨੂੰ ਗਰਾਂਟਾਂ ਜਾਰੀ ਕਰੇ। ਯੂਨੀਅਨ ਨੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ।
Advertisement
Advertisement
Advertisement