ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕੰਦਪੁਰਾ ਵਿੱਚ ਕਿਸਾਨਾਂ ਵੱਲੋਂ ਰਵਨੀਤ ਬਿੱਟੂ ਦਾ ਵਿਰੋਧ

08:00 AM May 09, 2024 IST
ਪਿੰਡ ਮੁਕੰਦਪੁਰ ਵਿੱਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਸਾਨ ਆਗੂ।

ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਮਈ
ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਆਪਣੇ ਸਮਰਥਕਾਂ ਨਾਲ ਮੁਲਾਕਾਤ ਕਰਨ ਅਤੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਪਿੰਡ ਮੁਕੰਦਪੁਰ ਵਿੱਚ ਪੂਰੇ ਲਾਮ ਲਸ਼ਕਰ ਨਾਲ ਪਹੁੰਚੇ ਪਰ ਜਿਉਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਦੀ ਭਿਣਕ ਪਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਜਸਵੀਰ ਸਿੰਘ ਖੱਟੜਾ, ਦਵਿੰਦਰ ਸਿੰਘ ਸਿਰਥਲਾ, ਨਾਜ਼ਰ ਸਿੰਘ ਸਿਆੜ, ਦੇਵਿੰਦਰ ਸਿੰਘ ਘਲੋਟੀ, ਜਮਹੂਰੀ ਕਿਸਾਨ ਸਭਾ ਦੇ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ ਅਤੇ ਸੁਰਜੀਤ ਸਿੰਘ ਸੀਲੋਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨ ਕਾਲੇ ਝੰਡੇ ਲੈ ਕੇ ਆਏ ਤੇ ਵਾਪਸ ਜਾਓ ਦੇ ਨਾਅਰੇ ਲਾਏ ਪਰ ਪੁਲੀਸ ਦੀ ਮੁਸਤੈਦੀ ਨਾਲ ਟਕਰਾਅ ਟਲ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦਿੱਲੀ ਦੇ ਕਿਸਾਨ ਮੋਰਚੇ ਦੌਰਾਨ ਸ਼ੁਭਕਰਨ ਸਿੰਘ ਸਮੇਤ ਸੈਂਕੜੇ ਕਿਸਾਨਾਂ-ਮਜ਼ਦੂਰਾਂ ਦੀ ਸ਼ਹੀਦੀ ਲਈ ਜ਼ਿੰਮੇਵਾਰ ਭਾਜਪਾ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਮਜ਼ਦੂਰਾਂ ਦੇ ਸਵਾਲਾਂ ਦੇ ਜਵਾਬ ਤਾਂ ਦੇਣੇ ਪੈਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਪੱਖੀ ਮੋਦੀ ਸਰਕਾਰ ਵੱਲੋਂ ਸਭ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣ ਦੇ ਮਾਮਲੇ ਵਿੱਚ ਕੀਤੀ ਵਾਅਦਾ ਖ਼ਿਲਾਫ਼ੀ, ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੜਨੋਂ ਰੋਕਣ ਲਈ ਅੱਥਰੂ ਗੈਸ, ਲਾਠੀਚਾਰਜ ਅਤੇ ਸੜਕਾਂ ਉਪਰ ਕਿੱਲਾਂ ਗੱਡਣ ਦਾ ਹਿਸਾਬ ਵੀ ਦੇਣਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਲਖ਼ੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾਵਾਂ ਨਾ ਦੇਣ ਅਤੇ ਅਜੈ ਮਿਸ਼ਰਾ ਟੈਨੀ ਦੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤਗੀ ਨਾ ਕਰਨ ਬਦਲੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਜਾਰੀ ਰਹੇਗਾ।
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ਦੇ ਮੱਦੇਨਜ਼ਰ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਵੀ ਕਿਸਾਨ ਅੰਦੋਲਨ ਦਾ ਹਿੱਸਾ ਹਨ ਤੇ ਉਨ੍ਹਾਂ ਦਾ ਦਰਦ ਸਮਝਦੇ ਹਨ। ਬਿੱਟੂ ਨੇ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਕਿਸਾਨਾਂ ਦੀ ਮਦਦ ਕਰ ਸਕਦੀ ਹੈ ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਵਾਲੀਏਪਣ ਵੱਲ ਵੱਧ ਰਹੀ ਹੈ ਤੇ ਉਸ ਕੋਲ ਵਿਕਾਸ ਲਈ ਫੰਡ ਨਹੀਂ ਹੈ। ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ’ਚ ਇੱਕ ਸਾਲ ਤੋਂ ਵਧੇਰੇ ਸਮਾਂ ਜੰਤਰ ਮੰਤਰ ’ਤੇ ਬੈਠੇ ਸਨ।
ਜੋਗਾ (ਸ਼ੰਗਾਰਾ ਸਿੰਘ ਅਕਲੀਆ): ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਅੱਜ ਸ਼ਹਿਰ ਜੋਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਅਤੇ ਪੰਜਾਬ ਦੀ ‘ਆਪ’ ਸਰਕਾਰ ਤੇ ਕੇਜਰੀਵਾਲ ਦੀ ਆਲੋਚਨਾ ਕੀਤੀ। ਇਸ ਰੈਲੀ ਦੀ ਭਿਣਕ ਪੈਂਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬੀਕੇਯੂ (ਏਕਤਾ) ਪੰਜਾਬ ਅਤੇ ਬੀਕੇਯੂ ਏਕਤਾ (ਡਕੌਂਦਾ) ਦੇ ਆਗੂ ਬਲਵੰਤ ਸਿੰਘ ਰੜ੍ਹ, ਗੁਰਚਰਨ ਸਿੰਘ ਜੋਗਾ, ਭੋਲਾ ਬਾਬਾ ਜੋਗਾ, ਬਲਦੇਵ ਸੰਘ ਜੋਗਾ, ਜਗਜੀਤ ਸਿੰਘ ਜੋਗਾ ਦੀ ਅਗਵਾਈ ਹੇਠ ਕਿਸਾਨ ਇਕੱਠੇ ਹੋ ਕੇ ਰੈਲੀ ਨੇੜੇ ਪਹੁੰਚ ਗਏ। ਉਨ੍ਹਾਂ ਆਪਣੇ ਵਾਹਨ ’ਤੇ ਉੱਪਰ ਰੱਖੇ ਸਪੀਕਰ ਰਾਹੀਂ ਮੋਦੀ ਸਰਕਾਰ ਅਤੇ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਜਦੋਂ ਪੁਲੀਸ ਬੈਰੀਕੇਡਾਂ ਨੂੰ ਹਟਾ ਕੇ ਰੈਲੀ ਵੱਲ ਵਧਣ ਲੱਗੇ ਤਾਂ ਐੱਸਪੀ ਐੱਚ ਜਸਕੀਰਤ ਸਿੰਘ ਦੀ ਅਗਵਾਈ ਹੇਠ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ। ਉਧਰ, ਰੈਲੀ ਦੌਰਾਨ ਸਪੀਕਰ ਵਿੱਚ ਆਈ ਖ਼ਰਾਬੀ ਕਾਰਨ ਗੁਰਪ੍ਰੀਤ ਮਲੂਕਾ ਨੂੰ ਭਾਸ਼ਣ ਬਿਨਾਂ ਸਪੀਕਰ ਤੋਂ ਦੇਣਾ ਪਿਆ। ਭਾਜਪਾ ਦੇ ਸੂਬਾਈ ਆਗੂ ਸਾਬਕਾ ਪਾਰਲੀਮਾਨੀ ਸਕੱਤਰ ਜਗਦੀਪ ਸਿੰਘ ਨਕਈ ਦੀ ਗ਼ੈਰਹਾਜ਼ਰੀ ਵੀ ਰੜਕਦੀ ਰਹੀ।

Advertisement

ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਾ ਦੇ ਸਕੇ ਹਰਜੀਤ ਗਰੇਵਾਲ

ਮਹਿਲ ਕਲਾਂ (ਨਵਕਿਰਨ ਸਿੰਘ): ਭਾਜਪਾ ਵੱਲੋਂ ਅੱਜ ਇੱਥੋਂ ਦੇ ਇਕ ਸਥਾਨਕ ਮੈਰਿਜ ਪੈਲੇਸ ਵਿੱਚ ਇਕੱਠ ਰੱਖਿਆ ਗਿਆ ਸੀ। ਇਥੇ ਪਾਰਟੀ ਆਗੂ ਹਰਜੀਤ ਸਿੰਘ ਗਰੇਵਾਲ ਦੀ ਆਮਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਕਿਸਾਨ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋ ਗਏ। ਕਿਸਾਨਾਂ ਵੱਲੋਂ ਭਾਜਪਾ ਦੇ ਸਮਾਗਮ ਵਾਲੀ ਥਾਂ ਨੇੜੇ ਬਰਨਾਲਾ-ਲੁਧਿਆਣਾ ਮੁੱਖ ਮਾਰਗ ਉੱਪਰ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਪ੍ਰਤੀ ਸੁਹਿਰਦਤਾ ਦਿਖਾਉਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਿਆ ਜਾ ਰਿਹਾ ਹੈ। ਇਸੇ ਕਾਰਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਿਜ ਪੈਲੇਸ ਦੇ ਇਕ ਕਮਰੇ ਵਿੱਚ ਕਿਸਾਨ ਆਗੂਆਂ ਨੂੰ ਹਰਜੀਤ ਗਰੇਵਾਲ ਨਾਲ ਮਿਲਾਇਆ ਗਿਆ ਜਿਸ ਦੌਰਾਨ ਕਿਸਾਨ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਕੁਲਜੀਤ ਸਿੰਘ ਵਜੀਦਕੇ, ਜੱਜ ਸਿੰਘ ਗਹਿਲ ਆਦਿ ਨੇ ਭਾਜਪਾ ਆਗੂ ਨੂੰ ਸਵਾਲ ਪੁੱਛੇ ਪਰ ਸ੍ਰੀ ਗਰੇਵਾਲ ਕਿਸਾਨਾਂ ਦੇ ਕਿਸੇ ਵੀ ਸਵਾਲ ਦਾ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ।

Advertisement
Advertisement
Advertisement