For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਵਿਰੋਧ

06:43 AM Jul 08, 2023 IST
ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਵਿਰੋਧ
Advertisement

ਹੁਸ਼ਿਆਰਪੁਰ:  ਸੇਵਾਵਾਂ ਰੈਗੂਲਰ ਕਰਵਾਉਣ ਲਈ ਅੰਦੋਲਨ ਕਰ ਰਹੇ ਕੱਚੇ ਅਧਿਆਪਕਾਂ ਮਨਪ੍ਰੀਤ ਕੌਰ ਸੰਗਰੂਰ ਅਤੇ ਇੰਦਰਜੀਤ ਸਿੰਘ ਮਾਨਸਾ ਦੀਆਂ ਸੇਵਾਵਾਂ ਖਤਮ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟਿਸ ਨੂੰ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਨੇ ਮੰਦਭਾਗਾ ਕਰਾਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਦੀ ਅਵਾਜ਼ ਨੂੰ ਜਬਰਨ ਬੰਦ ਕਰਨਾ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਸੰਘਰਸ਼ਸ਼ੀਲ ਅਧਿਆਪਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਂਦਾ। ਇਸ ਮੌਕੇ ਜਨਰਲ ਸਕੱਤਰ ਜਸਵੀਰ ਤਲਵਾੜਾ, ਸੀਨੀਅਰ ਮੀਤ ਪ੍ਰਧਾਨਲੈਕਚਰਾਰ ਅਮਰ ਸਿੰਘ ਅਤੇ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਜੀ.ਟੀ.ਯੂ ਵਲੋਂ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×