ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਵਿਰੋਧ
06:43 AM Jul 08, 2023 IST
ਹੁਸ਼ਿਆਰਪੁਰ: ਸੇਵਾਵਾਂ ਰੈਗੂਲਰ ਕਰਵਾਉਣ ਲਈ ਅੰਦੋਲਨ ਕਰ ਰਹੇ ਕੱਚੇ ਅਧਿਆਪਕਾਂ ਮਨਪ੍ਰੀਤ ਕੌਰ ਸੰਗਰੂਰ ਅਤੇ ਇੰਦਰਜੀਤ ਸਿੰਘ ਮਾਨਸਾ ਦੀਆਂ ਸੇਵਾਵਾਂ ਖਤਮ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟਿਸ ਨੂੰ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਨੇ ਮੰਦਭਾਗਾ ਕਰਾਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਦੀ ਅਵਾਜ਼ ਨੂੰ ਜਬਰਨ ਬੰਦ ਕਰਨਾ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਸੰਘਰਸ਼ਸ਼ੀਲ ਅਧਿਆਪਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਂਦਾ। ਇਸ ਮੌਕੇ ਜਨਰਲ ਸਕੱਤਰ ਜਸਵੀਰ ਤਲਵਾੜਾ, ਸੀਨੀਅਰ ਮੀਤ ਪ੍ਰਧਾਨਲੈਕਚਰਾਰ ਅਮਰ ਸਿੰਘ ਅਤੇ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਜੀ.ਟੀ.ਯੂ ਵਲੋਂ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement