ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨਦਾਰਾਂ ਵੱਲੋਂ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦਾ ਵਿਰੋਧ

10:06 AM Sep 24, 2024 IST
ਮਾਨਸਾ ਵਿੱਚ ਦੁਕਾਨਦਾਰਾਂ ਦੇ ਧਰਨੇ ਕਾਰਨ ਬੰਦ ਪਿਆ ਬਾਜ਼ਾਰ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 23 ਸਤੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਘੁਰਕੀ ਮਗਰੋਂ ਨਗਰ ਕੌਂਸਲ ਮਾਨਸਾ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੋਂ ਔਖੇ ਹੋਏ ਦੁਕਾਨਦਾਰਾਂ ਨੇ ਅੱਜ ਦੁਕਾਨਾਂ ਬੰਦ ਕਰ ਕੇ ਕੌਂਸਲ ਪ੍ਰਬੰਧਕਾਂ ਖਿਲਾਫ਼ ਧਰਨਾ ਦਿੱਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕੌਂਸਲ ਵੱਲੋਂ ਵੱਡੇ ਘਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੂੰ ਅਧਿਕਾਰੀਆਂ ਦੀ ਨੀਂਦ ਖੁੱਲ੍ਹਵਾਉਣ ਲਈ ਬਾਜ਼ਾਰ ਬੰਦ ਕਰਨਾ ਪਿਆ। ਦੁਕਾਨਦਾਰਾਂ ਵੱਲੋਂ ਲਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਜੀਵਨ ਕੁਮਾਰ ਮੀਰਪੁਰੀਆ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖਿਲਾਫ਼ ਮੁਹਿੰਮ ਵਿੱਢਣਾ ਚੰਗਾ ਕਾਰਜ ਹੈ ਪਰ ਛੋਟੇ ਦੁਕਾਨਦਾਰਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਬਹੁਤ ਜ਼ਿਆਦਾ ਗਲਤ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨਾਜਾਇਜ਼ ਕਬਜ਼ਾ ਹੈ, ਉਥੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਛੋਟੇ ਦੁਕਾਨਦਾਰਾਂ ਦੀਆਂ ਦੇਹਲੀਆਂ ਅਤੇ ਪੌੜੀਆਂ ਨੂੰ ਧੱਕੇ ਨਾਲ ਜੇਸੀਬੀ ਚਲਾਕੇ ਢਹਾਇਆ ਜਾ ਰਿਹਾ ਹੈ, ਜੋ ਬਿਲਕੁਲ ਨਾਜਾਇਜ਼ ਹੈ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੁਰੇਸ਼ ਨੰਦਗੜ੍ਹੀਆ ਅਤੇ ਰੁਲਦੂ ਰਾਮ ਨੇ ਕਿਹਾ ਕਿ ਨਗਰ ਕੌਂਸਲ ਦੀ ਨਾਜਾਇਜ਼ ਕਬਜ਼ਿਆਂ ਖਿਲਾਫ਼ ਕਾਰਵਾਈ ਕੁੱਝ ਛੋਟੇ ਦੁਕਾਨਦਾਰਾਂ ਤੱਕ ਹੀ ਸੀਮਤ ਹੈ, ਜਿਸ ਨਾਲ ਛੋਟੇ ਦੁਕਾਨਦਾਰਾਂ ਦੀਆਂ ਥੇੜ੍ਹੀਆਂ ਜ਼ਰੂਰ ਢਾਹੀਆਂ ਜਾ ਰਹੀਆਂ ਹਨ, ਜਦੋਂਕਿ ਵੱਡੇ ਅਜਿਹੇ ਕਈ ਦੁਕਾਨਦਾਰਾਂ ਵੱਲੋਂ ਅਜੇ ਵੀ ਪਾਸਾ ਵੱਟਿਆ ਗਿਆ ਹੈ।
ਉਧਰ ਬੇਸ਼ੱਕ ਦੁਕਾਨਾਂ ਦੇ ਬਾਹਰ ਕੀਤੇ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਕਈ ਦਿਨਾਂ ਦੀ ਸ਼ੁਰੂ ਹੈ, ਪਰ ਨਗਰ ਕੌਂਸਲ ਵੱਲੋਂ ਜਦੋਂ ਅੱਜ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜੇਸੀਬੀ ਨੂੰ ਭੇਜਿਆ ਗਿਆ ਤਾਂ ਬਿਨਾਂ ਕਬਜ਼ੇ ਹਟਾਏ ਜੇਸੀਬੀ ਨੂੰ ਵਾਪਸ ਲਿਜਾਣਾ ਪਿਆ, ਕਿਉਂਕਿ ਇਸ ਦੇ ਆਉਂਦਿਆਂ ਹੀ ਦੁਕਾਨਦਾਰ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਅਚਾਨਕ ਜੇਸੀਬੀ ਲਿਆਕੇ ਕਬਜ਼ੇ ਹਟਾਉਣ ਦਾ ਵਿਰੋਧ ਕੀਤਾ। ਇਸੇ ਦੌਰਾਨ ਮਾਹੌਲ ਨੂੰ ਠੀਕ ਕਰਨ ਲਈ ਥਾਣਾ ਸਿਟੀ-1 ਮਾਨਸਾ ਦੇ ਮੁਖੀ ਬੂਟਾ ਸਿੰਘ ਨੇ ਪਹੁੰਚ ਕੇ ਨਾਜਾਇਜ਼ ਕਬਜ਼ਿਆਂ ਦਾ ਵਿਰੋਧ ਕਰ ਰਹੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਠੰਢੇ ਕਰਕੇ ਦੁਕਾਨਾਂ ਖੁੱਲ੍ਹਵਾਈਆਂ। ਦੂਜੇ ਪਾਸੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਨੇ ਕਿਹਾ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਲਈ ਵਿੱਢੀ ਮੁਹਿੰਮ ਦਾ ਲੋਕਾਂ ਨੂੰ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਇਸ ਵਿੱਚ ਸ਼ਹਿਰ ਖੁੱਲ੍ਹਾ ਹੋਣ ਨਾਲ ਸਭ ਨੂੰ ਲਾਭ ਹੋਵੇਗਾ।

Advertisement

Advertisement