ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਰੁੰਧਤੀ ਰਾਏ ਖ਼ਿਲਾਫ਼ ਕੇਸ ਨੂੰ ਮਨਜ਼ੂਰੀ ਦਾ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਵਿਰੋਧ

07:42 AM Jun 24, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਜੂਨ
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਲੇਖਕਾ ਅਰੁੰਧਤੀ ਰਾਏ ਤੇ ਕੇਂਦਰੀ ਯੂਨੀਵਰਸਿਟੀ ਕਸ਼ਮੀਰ ਦੇ ਸਾਬਕਾ ਪ੍ਰੋ. ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਤਹਿਤ ਕੇਸ ਚਲਾਉਣ ਸਬੰਧੀ ਦਿੱਲੀ ਦੇ ਉਪ ਰਾਜਪਾਲ ਵੱਲੋਂ ਮਨਜ਼ੂਰੀ ਦੇਣ ਦੀ ਦੇਸ਼ ਭਗਤ ਯਾਦਗਾਰ ਕਮੇਟੀ ਜ਼ੋਰਦਾਰ ਨਿਖੇਧੀ ਕਰਦੀ ਹੈ। ਇਸ ਦੌਰਾਨ ਉਨ੍ਹਾਂ ਕੇਸ ਚਲਾਉਣ ਦਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 2010 ਵਿੱਚ ਨਵੀਂ ਦਿੱਲੀ ’ਚ ਕਸ਼ਮੀਰ ਅੰਦਰ ਹੋ ਰਹੇ ਜਬਰ ਅਤੇ ਜਮਹੂਰੀ ਹੱਕਾਂ ਦੇ ਘਾਣ ਸਬੰਧੀ ਇੱਕ ਸੈਮੀਨਾਰ ਵਿੱਚ ਦਿੱਤੇ ਬਿਆਨ ਨੂੰ ਲੈ ਕੇ 14 ਸਾਲ ਬਾਅਦ ਮੋਦੀ ਸਰਕਾਰ ਦੀ ਗਿਣੀ ਮਿਥੀ ਯੋਜਨਾ ਤਹਿਤ ਇਹ ਕਦਮ ਚੁੱਕਣਾ ਅਸਲ ਵਿੱਚ ਮੁਲਕ ਭਰ ਦੇ ਬੁੱਧੀਜੀਵੀਆਂ ਅਤੇ ਲੋਕਾਂ ਦੇ ਹਿੱਤਾਂ ਲਈ ਸੰਗਰਾਮ ਕਰਦੇ ਸਭਨਾਂ ਨੂੰ ਜ਼ੁਬਾਨਬੰਦੀ ਦੀ ਚਿਤਾਵਨੀ ਦੇਣਾ ਹੈ। ਜ਼ਿਕਰਯੋਗ ਹੈ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਵੱਲੋਂ 26 ਜੂਨ ਸਵੇਰੇ 10 ਵਜੇ ਤਰਕਸ਼ੀਲ ਭਵਨ ਬਰਨਾਲਾ ਵਿੱਚ ਇਨ੍ਹਾਂ ਮੰਗਾਂ ’ਤੇ ਵਿਚਾਰ ਚਰਚਾ ਕਰਨ ਲਈ ਲੋਕ ਪੱਖੀ ਜਨਤਕ ਜਮਹੂਰੀ ਸੰਸਥਾਵਾਂ ਦੀ ਬੁਲਾਈ ਗਈ ਮੀਟਿੰਗ ’ਚ ਵੀ ਦੇਸ਼ ਭਗਤ ਯਾਦਗਾਰ ਕਮੇਟੀ ਵੀ ਸ਼ਾਮਲ ਹੋਵੇਗੀ।

Advertisement

Advertisement
Advertisement