For the best experience, open
https://m.punjabitribuneonline.com
on your mobile browser.
Advertisement

ਮੰਡੀਆਂ ਰੱਦ ਕਰ ਕੇ ਸਾਇਲੋ ਪਲਾਂਟ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਵਿਰੋਧ

06:31 AM Mar 30, 2024 IST
ਮੰਡੀਆਂ ਰੱਦ ਕਰ ਕੇ ਸਾਇਲੋ ਪਲਾਂਟ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਵਿਰੋਧ
Advertisement

ਰੂਪਨਗਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਕਾਂਦੀਆ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਤੇ ਬਲਾਕ ਰੂਪਨਗਰ ਦੇ ਪ੍ਰਧਾਨ ਮੋਹਰ ਸਿੰਘ ਖਾਬੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੀ ਕਿਸਾਨ ਵਿਰੋਧੀ ਫ਼ੈਸਲੇ ਕਰਕੇ ਕੇਂਦਰ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀਆਂ ਰੱਦ ਕਰਕੇ 26 ਸਾਇਲੋ ਪਲਾਂਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੀ ਪੂੰਜੀਪਤੀਆਂ ਦੇ ਇਸ਼ਾਰੇ ’ਤੇ ਨੱਚਣ ਲੱਗੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਨਾਜ ਮੰਡੀਆਂ ਬੰਦ ਕਰਕੇ ਕਿਸਾਨ ਵਿਰੋਧੀ ਫੈਸਲੇ ਅਤੇ ਕਿਸਾਨਾਂ ਮਾਰੂ ਨੀਤੀ ਸਰਕਾਰ ਅਪਣਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਸੰਘਰਸ਼ ਵਿੱਢੇਗੀ।

Advertisement

Advertisement
Author Image

joginder kumar

View all posts

Advertisement
Advertisement
×