ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਦੀ ਪੜ੍ਹਾਈ ਨੂੰ ਸੈਲਫ ਫਾਇਨਾਂਸ ਕਰਨ ਦੇ ਫੈਸਲੇ ਦਾ ਵਿਰੋਧ

07:24 AM Jul 17, 2024 IST

ਜਸਵੰਤ ਜੱਸ
ਫ਼ਰੀਦਕੋਟ, 6 ਜੁਲਾਈ
ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਪਿਛਲੇ ਸਾਲ ਬੀਐੱਸਸੀ ਖੇਤੀਬਾੜੀ ਦੀ ਬੰਦ ਕੀਤੀ ਜਾ ਰਹੀ ਪੜ੍ਹਾਈ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ ਪ੍ਰੰਤੂ ਹੁਣ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਇਸ ਕੋਰਸ ਨੂੰ ਚਲਾਉਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਹਰਵੀਰ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਹੰਢਣਸਾਰ ਕੁਦਰਤ ਪੱਖੀ ਖੇਤੀ ਨੂੰ ਵਿਕਸਤ ਕਰਨ ਲਈ ਹੋਰ ਖੋਜਾਂ ਦੀ ਜ਼ਰੂਰਤ ਹੈ ਪ੍ਰੰਤੂ ਬੀਐਸਸੀ ਖੇਤੀਬਾੜੀ ਦੀ ਪੜ੍ਹਾਈ ਦੁਬਾਰਾ ਸ਼ੁਰੂ ਕਰਨ ਦੇ ਬਾਵਜੂਦ ਸਰਕਾਰ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਤੋਂ ਟਾਲ-ਮਟੋਲ ਕਰ ਰਹੀ ਹੈ ਅਤੇ ਪੜ੍ਹਾਈ ਦਾ ਸਮੁੱਚਾ ਖਰਚਾ ਵਿਦਿਆਰਥੀਆਂ ਦੇ ਪੱਲਿਓਂ ਕੱਢਣ ਦੀਆਂ ਤਜਵੀਜਾਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਪਹਿਲਾਂ ਵੀ ਇਹ ਕੋਰਸ ਬੰਦ ਕਰ ਦਿੱਤਾ ਗਿਆ ਸੀ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸਰਕਾਰੀ ਕਾਲਜਾਂ ਵਿੱਚ ਪ੍ਰਾਈਵੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਤੋਂ ਚਲਦੇ ਕੋਰਸਾਂ ਤੋਂ ਸਰਕਾਰ ਹੱਥ ਪਿੱਛੇ ਖਿੱਚ ਰਹੀ ਹੈ। ਜ਼ਿਲ੍ਹਾ ਆਗੂ ਸੁਖਬੀਰ ਸਿੰਘ ਅਤੇ ਜਸਨੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਨਵੇਂ ਸੈਲਫ ਫਾਇਨਾਂਸ ਕੋਰਸ ਚਲਾਉਣ ਲਈ ਸਰਕਾਰੀ ਕੋਰਸਾਂ ਦੀਆਂ ਸੀਟਾਂ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਤੋਂ ਸਾਫ ਹੈ ਸਰਕਾਰ ਨਾਤਾਂ ਸਿੱਖਿਆ ਦੇਣਾ ਚਾਹੁੰਦੀ ਹੈ ਅਤੇ ਨਾ ਹੀ ਰੁਜ਼ਗਾਰ। ਪੰਜਾਬ ਸਟੂਡੈਂਟਸ ਯੂਨੀਅਨ ਦੀ ਕਾਲਜ ਕਮੇਟੀ ਨੇ ਮੰਗ ਕੀਤੀ ਕਿ ਕਾਲਜ ਵਿੱਚ ਚਲਦੇ ਸਾਰੇ ਕੋਰਸਾਂ ਨੂੰ ਸਰਕਾਰੀ ਕੀਤਾ ਜਾਵੇ।

Advertisement

Advertisement