ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਾਂ ਦੇ ਅਧਿਕਾਰਾਂ ’ਚ ਕੇਂਦਰ ਦੀ ਦਖਲਅੰਦਾਜ਼ੀ ਦਾ ਵਿਰੋਧ

10:35 AM Sep 26, 2024 IST
ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੀਟਿੰਗ ਵਿੱਚ ਸ਼ਾਮਲ ਨੁਮਾਇੰਦੇ।

ਸਤਵਿੰਦਰ ਸਿੰਘ ਬਸਰਾ
ਲੁਧਿਆਣਾ, 25 ਸਤੰਬਰ
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਪ੍ਰੋਫੈ਼ਸਰ ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇਥੇ ਵਿੱਚ ਹੋਈ। ਸਭਾ ਦੇ ਆਗੂਆਂ ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਜੀਰਖ, ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਪੁੱਜੇ ਚੁਣੇ ਹੋਏ ਸੂਬਾ ਕਮੇਟੀ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਫੌਜਦਾਰੀ ਕਾਨੂੰਨਾਂ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਨੂੰ ਉਲੰਘ ਕੇ ਆਈਐਨਏ ਦੇ ਛਾਪੇ ਮਾਰ ਕੇ ਲੋਕਾਂ ਨੂੰ ਨਾਜਾਇਜ਼ ਢੰਗ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੂਕ ਦਰਸ਼ਕ ਬਣੇ ਰਹਿਣ ਕਾਰਨ ਪੰਜਾਬ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਇਸ ਮਹੀਨੇ ਦੇ ਅਖੀਰ ਵਿੱਚ ਪੰਜਾਬ ਦੀਆਂ ਸਾਰੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਸੱਦ ਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸੰਘਰਸ਼ਾਂ ਦਾ ਪਿੜ੍ਹ ਚੰਡੀਗੜ੍ਹ, ਮੁਹਾਲੀ ਨੂੰ ਬਣਾਇਆ ਜਾਵੇਗਾ। ਹਾਜ਼ਰ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਚੋਣਾਂ ਦੌਰਾਨ ਰਾਜਨੀਤਕ ਲਾਹਾ ਲੈਣ ਲਈ ਮਾਲਵਿੰਦਰ ਸਿੰਘ ਮਾਲੀ ਅਤੇ ਹੋਰ ਲੋਕਾਂ ਉਪਰ 299 ਭਾਰਤੀ ਨਿਆਂ ਸੰਹਿਤਾ ਕਾਨੂੰਨ ਤਹਿਤ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਵਿਚਾਰਾਂ ਦੀ ਆਜ਼ਾਦੀ ਦਾ ਘਾਣ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਜਮਹੂਰੀ ਅਧਿਕਾਰ ਸਭਾ ਵੱਲੋਂ ਲੋਕਾਂ ਵਿੱਚ ਚੇਤਨਾ ਪੈਦਾ ਕਰਨ, ਜਮਹੂਰੀ ਚੇਤਨਾ ਪੇਪਰ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਰੂਪ ਰੇਖਾ ਵੀ ਉਲੀਕੀ ਗਈ। ਇਕ ਸੰਪਾਦਕੀ ਅਤੇ ਪ੍ਰਬੰਧਕੀ ਬੋਰਡ ਦਾ ਗਠਨ ਕੀਤਾ ਗਿਆ। ਸਾਰੇ ਸੂਬਾ ਕਮੇਟੀ ਮੈਂਬਰਾਂ ਨੇ ਪੰਜਾਬ ਦੇ ਜੁਝਾਰੂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਭਾਂਜ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ।

Advertisement

Advertisement