For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੀ ਫੜੋ-ਫੜੀ ਦਾ ਵਿਰੋਧ

07:51 AM Mar 30, 2024 IST
ਕਿਸਾਨਾਂ ਦੀ ਫੜੋ ਫੜੀ ਦਾ ਵਿਰੋਧ
ਸ਼ੰਭੂ ਬਾਰਡਰ ’ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਮਾਰਚ
ਢਾਬੀ ਗੁੱਜਰਾਂ ਬਾਰਡਰ ’ਤੇ ਗੋਲ਼ੀ ਲੱੱਗਣ ਕਾਰਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਬੱਲੋ ਨਮਿਤ ਹਰਿਆਣਾ ’ਚ ਜਾਰੀ 16 ਰੋਜ਼ਾ ਕਲਸ਼ ਯਾਤਰਾ ਸਿਖਰ ਵੱਲ ਨੂੰ ਵਧ ਰਹੀ ਹੈ। ਕਿਸਾਨਾਂ ਵੱਲੋਂ ਇਸ ਦੀ ਸਮਾਪਤੀ ਮੌਕੇ 31 ਮਾਰਚ ਨੂੰ ਅੰਬਾਲਾ ਨੇੜਲੀ ਮੌੜ੍ਹਾ ਮੰਡੀ ਵਿਚ ਕੀਤੇ ਜਾਣ ਵਾਲ਼ੇ ਸ਼ਰਧਾਂਜਲੀ ਸਮਾਰੋਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਧਰ ਕਿਸਾਨਾਂ ਨੇ ਇਸ ਸ਼ਰਧਾਂਜਲੀ ਸਮਾਰੋਹ ਨੂੰ ਅਸਫ਼ਲ ਕਰਨ ਲਈ ਹਰਿਆਣਾ ਪੁਲੀਸ ’ਤੇ ਪੰਜਾਬ ਵਿੱਚੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇੇ ਦੋਸ਼ ਲਾਏ ਹਨ। ਸ਼ੰਭੂ ਬਾਰਡਰ ’ਤੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸਕੇਐੱਮ (ਗ਼ੈਰਰਾਜਨੀਤਕ) ਦੇ ਆਗੂਆਂ ਨੇ ਦੱਸਿਆ ਕਿ ਹਰਿਆਣਾ ਪੁਲੀਸ ਨੇ ਪੰਜਾਬ ਦੀ ਹੱਦ ਅੰਦਰੋਂ ਮੁਹਾਲੀ ਹਵਾਈ ਅੱਡੇ ਤੋਂ ਬੀਕੇਯੂ (ਸ਼ਹੀਦ ਭਗਤ ਸਿੰਘ) ਦੇ ਕਾਰਕੁਨ ਨਵਦੀਪ ਜਲਬੇੜਾ ਤੇ ਗੁਰਕੀਰਤ ਸ਼ਾਹਪੁਰ ਜ਼ਿਲ੍ਹਾ ਅੰਬਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਦਾ ਕਹਿਣਾ ਸੀ ਕਿ ਇਸ ਸਬੰਧੀ ਪੰਜਾਬ ਸਰਕਾਰ ਸਥਿਤੀ ਸਪੱਸ਼ਟ ਕਰੇ ਕਿ ਹਰਿਆਣਾ ਪੁਲੀਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾ ਸਕਦੀ।

Advertisement

ਖਨੌਰੀ ਬਾਰਡਰ ’ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ

ਖਨੌਰੀ (ਹਰਜੀਤ ਸਿੰਘ): ਖਨੌਰੀ ਬਾਰਡਰ ’ਤੇ ਅੰਦੋਲਨ ’ਚ ਡਟੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਮਿੱਠੂ ਸਿੰਘ (68) ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੰਡ ਬੁਰਜ ਮਾਨਸ਼ਾਹੀਆ ਦਾ ਵਸਨੀਕ ਸੀ ਅਤੇ ਉਹ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਉਹ ਬਿਮਾਰ ਹੋਣ ਕਾਰਨ ਕੱਲ੍ਹ ਪਿੰਡ ਚਲਾ ਗਿਆ ਅਤੇ ਅੱਜ ਉਸ ਦੀ ਮੌਤ ਹੋ ਗਈ।

ਸ਼ੰਭੂ ਬਾਰਡਰ ’ਤੇ ਧਰਨੇ ਦੌਰਾਨ ਕਿਸਾਨ ਨੂੰ ਦਿਲ ਦਾ ਦੌਰਾ ਪਿਆ

ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨਾਂ ਦੇ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਨੂੰ ਦਿਲ ਦਾ ਦੌਰਾ ਪੈ ਗਿਆ। ਕਿਸਾਨ ਹਰਪ੍ਰੀਤ ਸਿੰਘ (26) ਪੁੱਤਰ ਪ੍ਰਿਤਪਾਲ ਸਿੰਘ ਜ਼ਿਲ੍ਹਾ ਪਟਿਆਲਾ ਦੇ ਸਨੌਰ ਸ਼ਹਿਰ ਦਾ ਰਹਿਣ ਵਾਲਾ ਹੈ। ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

Advertisement
Author Image

sukhwinder singh

View all posts

Advertisement
Advertisement
×