ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤਾਂ ’ਚ ਟਾਵਰ ਲਾਉਣ ਆਏ ਅਧਿਕਾਰੀਆਂ ਦਾ ਵਿਰੋਧ

08:58 AM Jun 26, 2024 IST

ਦਵਿੰਦਰ ਸਿੰਘ
ਯਮੁਨਾਨਗਰ, 25 ਜੂਨ
ਪਿੰਡ ਰੋਡ ਛੱਪਰ ਦੇ ਖੇਤਾਂ ਵਿੱਚ ਬਿਜਲੀ ਦੇ ਟਾਵਰ ਲਗਾਉਣ ਲਈ ਪਹੁੰਚੇ ਬਿਜਲੀ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖੇਤਾਂ ’ਚੋਂ ਬਾਹਰ ਕੱਢ ਦਿੱਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਟਾਵਰ ਲਗਾਉਣ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਹ ਆਪਣੇ ਖੇਤਾਂ ਵਿੱਚ ਬਿਜਲੀ ਦੇ ਟਾਵਰ ਨਹੀਂ ਲਗਾਉਣ ਦੇਣਗੇ। ਇਸ ਦੌਰਾਨ ਕਿਸਾਨਾਂ ਨੇ ਸੜਕ ’ਤੇ ਧਰਨਾ ਦੇ ਕੇ ਜਾਮ ਲਾਉਣ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਬਿਜਲੀ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡ ਰੋਡ ਛੱਪਰ ਦੇ ਖੇਤਾਂ ਵਿੱਚ ਬਿਜਲੀ ਦੇ ਟਾਵਰ ਲਗਾਉਣ ਲਈ ਪਹੁੰਚੇ ਸਨ। ਕਿਸਾਨਾਂ ਨੂੰ ਇਸ ਦੀ ਭਿਣਕ ਪਈ ਤਾਂ ਉਹ ਵੱਡੀ ਗਿਣਤੀ ’ਚ ਉਥੇ ਪਹੁੰਚ ਗਏ। ਇਸ ਦੌਰਾਨ ਕਿਸਾਨਾਂ ਨੇ ਬਿਜਲੀ ਦੇ ਟਾਵਰ ਲਗਾਉਣ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖੇਤਾਂ ’ਚੋਂ ਬਾਹਰ ਕੱਢ ਦਿੱਤਾ। ਜਦੋਂ ਅਧਿਕਾਰੀ ਖੇਤਾਂ ਵਿੱਚ ਟਾਵਰ ਲਗਾਉਣ ’ਤੇ ਅੜੇ ਰਹੇ ਤਾਂ ਕਿਸਾਨਾਂ ਨੇ ਤਪਦੀ ਗਰਮੀ ਵਿੱਚ ਸੜਕਾਂ ’ਤੇ ਲੰਬੇ ਪੈ ਕੇ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਸੂਚਨਾ ਮਿਲਦੇ ਹੀ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਨੂੰ ਸ਼ਾਂਤ ਕਰ ਕੇ ਹਾਈਵੇਅ ਤੋਂ ਹਟਾਇਆ। ਕਿਸਾਨ ਆਗੂ ਮਨਦੀਪ ਰੋਡ ਛੱਪਰ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਮੁਲਾਜ਼ਮ ਖੇਤਾਂ ਵਿੱਚ ਵੜ ਕੇ ਜ਼ਬਰਦਸਤੀ ਟਾਵਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਉਚਿਤ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੂਜੇ ਰਾਜਾਂ ਅਤੇ ਵਿਸ਼ੇਸ਼ ਕਰ ਕੇ ਜ਼ਿਲ੍ਹਾ ਭਿਵਾਨੀ ਦੀ ਤਰਜ਼ ’ਤੇ ਮੁਆਵਜ਼ਾ ਨਹੀਂ ਦਿੰਦਾ, ਉਦੋਂ ਤੱਕ ਖੇਤਾਂ ਵਿੱਚ ਬਿਜਲੀ ਦੇ ਟਾਵਰ ਨਹੀਂ ਲਗਾਉਣ ਦਿੱਤੇ ਜਾਣਗੇ।

Advertisement

Advertisement