For the best experience, open
https://m.punjabitribuneonline.com
on your mobile browser.
Advertisement

ਪਿੰਡ ਲਮਲੈਹੜੀ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ

08:10 AM Jun 27, 2024 IST
ਪਿੰਡ ਲਮਲੈਹੜੀ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ
ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ ਕਰਦੇ ਹੋਏ ਪਿੰਡ ਵਾਸੀ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 26 ਜੂਨ
ਨੇੜਲੇ ਪਿੰਡ ਲਮਲੈਹੜੀ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ’ਤੇ ਪਿੰਡ ਵਾਸੀਆਂ ਵੱਲੋਂ ਤਿੱਖਾ ਵਿਰੋਧ ਤੇ ਸੜਕ ਜਾਮ ਕਰ ਕੇ ਨਾਅਰੇਬਾਜੀ ਕੀਤੀ ਗਈ।
ਇਸ ਸਬੰਧੀ ਸਰਪੰਚ ਸੁਖਵਿੰਦਰ ਕੌਰ, ਅਜੀਤ ਸਿੰਘ ਪੰਚ, ਮਾ. ਅਵਤਾਰ ਸਿੰਘ ਰਾਣਾ ਆਦਿ ਨੇ ਦੱਸਿਆ ਕਿ ਪਿਛਲੇ ਲੰਬੇ ਸਮੇ ਤੋਂ ਇੱਥੇ ਕੋਈ ਸ਼ਰਾਬ ਦਾ ਠੇਕਾ ਨਹੀਂ ਸੀ ਪਰ ਰਾਤੋ ਰਾਤ ਇੱਥੇ ਸ਼ਰਾਬ ਵੀ ਆ ਗਈ ਤੇ ਠੇਕੇ ਦਾ ਬੋਰਡ ਵੀ ਲੱਗਾ ਦੇਖਿਆ ਗਿਆ। ਇਸ ’ਤੇ ਪਿੰਡ ਵਾਸੀ ਇਕੱਤਰ ਹੋਏ ਤੇ ਠੇਕੇ ਦਾ ਵਿਰੋਧ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਕਿਸੇ ਵੀ ਹਾਲਤ ਵਿੱਚ ਪਿੰਡ ’ਚ ਠੇਕਾ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ। ਪਿੰਡ ਵਾਸੀਆਂ ਵੱਲੋਂ ਇਸ ਦੇ ਵਿਰੋਧ ਵਿੱਚ ਤਕਰੀਬਨ ਅੱਧਾ ਘੰਟਾ ਸੜਕ ਜਾਮ ਕੀਤੀ ਗਈ ਤੇ ਨਾਅਰੇਬਾਜ਼ੀ ਕਰ ਕੇ ਠੇਕੇ ਦਾ ਵਿਰੋਧ ਕੀਤਾ। ਇਸ ਸਬੰਧੀ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਨੇ ਕਿਹਾ ਕਿ ਪਿੰਡ ਵਿੱਚ ਕਿਸੇ ਵੀ ਹਾਲ ’ਚ ਠੇਕਾ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਸਬੰਧਤ ਠੇਕੇਦਾਰ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਜਲਦੀ ਹੀ ਇੱਥੋਂ ਠੇਕਾ ਚੁੱਕ ਲਿਆ ਜਾਵੇਗਾ ਪ੍ਰੰਤੂ ਜੇਕਰ ਠੇਕਾ ਨਾ ਚੁੱਕਿਆ ਗਿਆ ਤਾਂ ਦੁਬਾਰਾ ਧਰਨਾ ਲਗਾ ਕੇ ਠੇਕਾ ਚੁਕਵਾ ਦਿੱਤਾ ਜਾਵੇਗਾ। ਇਸ ਮੌਕੇ ਬਲਵੀਰ ਕੌਰ ਪੰਚ, ਬਲਵਿੰਦਰ ਕੌਰ ਪੰਚ, ਦਿਨੇਸ਼ ਕੁਮਾਰ ਪੰਚ, ਦੇਵ ਸਿੰਘ ਨੰਬਰਦਾਰ, ਨੰਬਰਦਾਰ ਹਰਮਿੰਦਰ ਸਿੰਘ, ਪ੍ਰੀਤਮ ਚੰਦ ਸਾਬਕਾ ਸਰਪੰਚ ਆਦਿ ਹਾਜ਼ਰ ਸਨ।
ਇਸ ਸਬੰਧੀ ਜਦੋਂ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੇ ਇੰਸਪੈਕਟਰ ਹਿੰਮਤ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨਾਲ ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ ਨੇ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਗੱਲ ਉਨ੍ਹਾਂ ਨੇ ਉੱਚ ਅਧਿਕਾਰੀਆਂ ਤੱਕ ਪਹੁੰਚਾ ਦਿੱਤੀ ਹੈ।

Advertisement

Advertisement
Author Image

Advertisement
Advertisement
×