ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਵਾਸੀਆਂ ਤੇ ਸਿੱਖ ਜਥੇਬੰਦੀਆਂ ਵੱਲੋਂ ਧਾਰਮਿਕ ਪ੍ਰੋਗਰਾਮ ਦਾ ਵਿਰੋਧ

11:06 AM Oct 29, 2023 IST

ਪੱਤਰ ਪ੍ਰੇਰਕ
ਸ਼ੇਰਪੁਰ, 28 ਅਕਤੂਬਰ
ਪਿੰਡ ਸੁਲਤਾਨਪੁਰ ’ਚ ਯਿਸੂ ਮਸੀਹ ਧਰਮ ਦੇ ਪ੍ਰਚਾਰ ਸਬੰਧੀ ਰੱਖੇ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਤੇ ਸਿੱਖ ਜਥੇਬੰਦੀਆਂ ਦੇ ਤਿੱਖੇ ਵਿਰੋਧ ਕਾਰਨ ਪ੍ਰਬੰਧਕ ਪਰਿਵਾਰ ਨੂੰ ਪ੍ਰੋਗਰਾਮ ਰੱਦ ਕਰਨਾ ਪਿਆ। ਜਾਣਕਾਰੀ ਅਨੁਸਾਰ ਪਿੰਡ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਪੇਂਟਰ ਕਰਮਜੀਤ ਸਿੰਘ ਨੇ ਆਪਣੇ ਘਰ ਯਿਸੂ ਮਸੀਹ ਧਰਮ ਦੇ ਪ੍ਰਚਾਰ ਲਈ ਪ੍ਰੋਗਰਾਮ ਦੌਰਾਨ ਪ੍ਰਚਾਰਕ ਪਾਸਟਰਾਂ ਨੂੰ ਬੁਲਾਇਆ ਹੋਇਆ ਸੀ, ਜਿਸ ਦੀ ਜਾਣਕਾਰੀ ਮਿਲਦਿਆਂ ਹੀ ਟਰਾਲੀਆਂ ਭਰ ਕੇ ਪਿੰਡ ਦੇ ਬਹੁਗਿਣਤੀ ਲੋਕਾਂ ਅਤੇ ਇਲਾਕੇ ਦੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਬੰਧਤ ਪਰਿਵਾਰ ਦੇ ਘਰ ਅੱਗੇ ਪੁੱਜਣੇ ਸ਼ੁਰੂ ਹੋਏ। ਪਿੰਡ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਅਤੇ ਸਿੱਖ ਆਗੂ ਸਰਬਜੀਤ ਸਿੰਘ ਅਲਾਲ ਨੇ ਸਬੰਧਤ ਪਰਿਵਾਰ ਧਰਮ ਤਬਦੀਲ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਗਰੀਬ ਤੇ ਬਿਮਾਰ ਪਰਿਵਾਰਾਂ ਦੀ ਮਾਨਸਿਕਤਾ ਦਾ ਫਾਇਦਾ ਚੁੱਕਦਿਆਂ ਕੁੱਝ ਲੋਕ ਪਾਖੰਡਵਾਦ ਨੂੰ ਹਵਾ ਦੇ ਰਹੇ ਹਨ ਤੇ ਪਿੰਡਾਂ ਦਾ ਮਾਹੌਲ ਖਰਾਬ ਕਰ ਰਹੇ ਹਨ ਜਿਸ ਕਰਕੇ ਅਜਿਹੇ ਪ੍ਰੋਗਰਾਮ ਨਹੀਂ ਹੋਣ ਦਿੱਤੇ ਜਾਣਗੇ। ਸਬੰਧਤ ਪਰਿਵਾਰ ਵੱਲੋਂ ਪਿੰਡ ਦੇ ਲੋਕ ਰੋਹ ਅੱਗੇ ਝੁਕਦਿਆਂ ਇਹ ਪ੍ਰੋਗਰਾਮ ਕਰਵਾਉਣ ਤੋਂ ਤੋਬਾ ਕਰਨ ਮਗਰੋਂ ਇੱਕ ਵਾਰ ਮਾਮਲਾ ਨਿਪਟ ਗਿਆ।

Advertisement

Advertisement