ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੁਲਾਜ਼ਮ ਤਲਵਿੰਦਰ ਸਿੰਘ ਦੇ ਤਬਾਦਲੇ ਦਾ ਵਿਰੋਧ

10:13 AM Jul 18, 2024 IST
ਤਲਵਿੰਦਰ ਸਿੰਘ ਦੇ ਤਬਾਦਲੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਮੁਲਾਜ਼ਮ। -ਫੋਟੋ: ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 17 ਜੁਲਾਈ
ਸਥਾਨਕ ਬਿਜਲੀ ਦਫ਼ਤਰ ਵਿਖੇ ਬਿਜਲੀ ਮੁਲਾਜ਼ਮ ਤਲਵਿੰਦਰ ਸਿੰਘ ਦੇ ਤਬਾਦਲੇ ਦੇ ਵਿਰੋਧ ਵਿੱਚ ਪੇਂਡੂ ਸਰਕਲ ਅੰਮ੍ਰਿਤਸਰ ਦੇ ਸਰਕਲ ਪੱਧਰ ’ਤੇ ਪੀਐੱਸਈਬੀ ਕਰਮਚਾਰੀ ਫੈਡਰੇਸ਼ਨ, ਪੈਨਸ਼ਨਰਜ਼ ਐਸੋਸੀਏਸ਼ਨ, ਸੰਯੁਕਤ ਕਿਸਾਨ ਮੋਰਚਾ, ਕੁਲ ਦਿਹਾਤੀ ਹਿੰਦ ਮਜ਼ਦੂਰ ਸਭਾ ਦੀ ਅਗਵਾਈ ਵਿੱਚ ਤਕਨੀਕੀ ਸੇਵਾ ਯੂਨੀਅਨ ਨੇ ਕੈਬਨਟ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਤਲਵਿੰਦਰ ਸਿੰਘ ਦਾ ਵਾਰ-ਵਾਰ ਬਦਲੇ ਦੀ ਭਾਵਨਾ ਨਾਲ ਤਬਾਦਲਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਤਲਵਿੰਦਰ ਸਿੰਘ ਨੂੰ 7 ਜੂਨ ਨੂੰ ਹੁਸ਼ਿਆਰਪੁਰ ਸਬ-ਡਿਵੀਜ਼ਨ ਤਬਦੀਲ ਕਰ ਦਿੱਤਾ ਗਿਆ ਸੀ। ਵਿਭਾਗ ਦੇ ਅਧਿਕਾਰੀਆਂ ਨੇ ਸਿਆਸੀ ਦਬਾਅ ਹੇਠ 11 ਜੂਨ ਨੂੰ ਉਸ ਨੂੰ ਜ਼ਬਰਦਸਤੀ ਬਰਖਾਸਤ ਕਰ ਦਿੱਤਾ। ਉਨ੍ਹਾਂ ਕਿਹਾ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਲਿਖੇ ਪੱਤਰ ਵਿੱਚ ਈਟੀਓ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮਸਲੇ ਦੇ ਹੱਲ ਲਈ ਮੀਟਿੰਗ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਾ ਤਾਂ ਉੱਚ ਅਧਿਕਾਰੀਆਂ ਵੱਲੋਂ ਅਤੇ ਨਾ ਹੀ ਬਿਜਲੀ ਮੰਤਰੀ ਵੱਲੋਂ ਮਿਲ ਬੈਠ ਕੇ ਸਥਾਈ ਹੱਲ ਲੱਭਣ ਦੀ ਕੋਈ ਕੋਸ਼ਿਸ਼ ਕੀਤੀ ਗਈ।

Advertisement

Advertisement
Advertisement