For the best experience, open
https://m.punjabitribuneonline.com
on your mobile browser.
Advertisement

ਸਨੌਲੀ ’ਚ ਲੱਗ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵਿਰੋਧ

06:41 AM May 06, 2024 IST
ਸਨੌਲੀ ’ਚ ਲੱਗ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵਿਰੋਧ
ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵਿਰੋਧ ਕਰਦੇ ਹੋਏ ਲੋਕ ਤੇ ਉਦੈਵੀਰ ਸਿੰਘ ਢਿੱਲੋਂ।
Advertisement

ਹਰਜੀਤ ਸਿੰਘ
ਜ਼ੀਰਕਪੁਰ, 5 ਮਈ
ਇੱਥੋਂ ਦੇ ਪਿੰਡ ਸਨੌਲੀ ਵਿੱਚ ਸੀਵਰੇਜ ਬੋਰਡ ਵੱਲੋਂ ਸਥਾਪਤ ਕੀਤੇ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪਿੰਡ ਵਾਸੀਆਂ ਤੇ ਪਲਾਂਟ ਦੀਆਂ ਨੇੜਲੀਆਂ ਸੁਸਾਇਟੀਆਂ ਦੇ ਵਸਨੀਕਾਂ ਨੇ ਮੁਜ਼ਾਹਰਾ ਕੀਤਾ। ਇਸ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਇਸ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਸਮਰਥਨ ਕੀਤਾ। ਇਸ ਦੌਰਾਨ ਸ੍ਰੀ ਢਿੱਲੋਂ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮੁਜ਼ਹਰਾਕਾਰੀਆਂ ਨੇ ਦੱਸਿਆ ਕਿ ਇਹ ਸੀਵਰੇਜ ਟ੍ਰੀਟਮੈਂਟ ਪਲਾਂਟ ਵਸੋਂ ਦੇ ਨੇੜੇ ਲਾਇਆ ਜਾ ਰਿਹਾ ਹੈ। ਇੱਥੋਂ ਸਾਰਾ ਦਿਨ ਬਦਬੂ ਉੱਠਦੀ ਰਹਿੰਦੀ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਪਿੰਡ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਹੀ ਇਸ ਜ਼ਮੀਨ ’ਤੇ ਅਦਾਲਤ ਵੱਲੋਂ ਸਟੇਅ ਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਇਹ ਜ਼ਮੀਨ ਨੂੰ ਲੈ ਕੇ ਕੋਈ ਵੀ ਮਤਾ ਪਾਸ ਨਹੀਂ ਕੀਤਾ ਗਿਆ ਪਰ ਕੌਂਸਲ ਦੇ ਅਧਿਕਾਰੀਆਂ ਨੇ ਸਿਆਸੀ ਦਬਾਅ ਹੇਠ ਇਹ ਜ਼ਮੀਨ ਪਲਾਂਟ ਲਈ ਸੀਵਰੇਜ ਬੋਰਡ ਨੂੰ ਅਲਾਟ ਕਰ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਪਿੰਡ ਵਾਸੀਆਂ ਨੂੰ ਭਰੋਸੇ ਵਿੱਚ ਲਏ ਠੇਕੇਦਾਰ ਵੱਲੋਂ ਇੱਥੇ ਚਾਰਦੀਵਾਰੀ ਦਾ ਕੰਮ ਚਾਲੂ ਕਰ ਦਿੱਤਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਇਸ ਦਾ ਕੰਮ ਛੇਤੀ ਬੰਦ ਨਹੀਂ ਕੀਤਾ ਤਾਂ ਉਹ ਸੰਘਰਸ਼ ਕਰਨਗੇ।

Advertisement

ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ: ਅਧਿਕਾਰੀ

ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਅਣਸੋਧਿਆ ਪਾਣੀ ਛੱਡਣ ਕਾਰਨ ਗ੍ਰੀਨ ਟ੍ਰਿਬਿਊਨਲ ਵੱਲੋਂ ਨਗਰ ਕੌਂਸਲ ਨੂੰ ਹਰ ਸਾਲ ਮੋਟਾ ਜੁਰਮਾਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Advertisement
Author Image

Advertisement
Advertisement
×