ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲਾਂ ’ਚੋਂ ਲੈਕਚਰਾਰਾਂ ਨੂੰ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿੱਚ ਤਬਦੀਲ ਕਰਨ ਦਾ ਵਿਰੋਧ

07:18 AM Jul 09, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਜੁਲਾਈ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 6 ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਨੂੰ ਸੈਂਟਰ ਆਫ ਐਕਸੀਲੈਂਸ ਬਣਾਉਣ ਦੇ ਮਾਮਲੇ ਵਿਚ ਲੈਕਚਰਾਰਾਂ ਦੀਆਂ ਕੀਤੀਆਂ ਬਦਲੀਆਂ ਦਾ ਸਖਤ ਵਿਰੋਧ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਸਕੂਲਾਂ ਵਿੱਚ ਨਵੀਂ ਭਰਤੀ ਕਰਨ ਦੀ ਥਾਂ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿੱਚ ਤਬਦੀਲ ਕਰਨ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਵਿੱਚ ਹੋਰ ਹੇਠਾਂ ਆਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਹੈ ਅਤੇ ਹੁਣ ਇੰਨ੍ਹਾਂ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਬਦਲ ਕੇ ਡਾਈਟਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿਸ ਨਾਲ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਹੋਰ ਪਛੜ ਜਾਵੇਗੀ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਇਹ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਪੰਜਾਬ ਭਰ ਦੇ ਸਕੂਲਾਂ ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿੱਚ ਵਿੱਚ ਵੱਡੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ।

Advertisement

Advertisement