For the best experience, open
https://m.punjabitribuneonline.com
on your mobile browser.
Advertisement

ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣਦੇ ਹੀ ਓਪੀਐੱਸ ਹੋਵੇਗੀ ਲਾਗੂ: ਹੁੱਡਾ

08:27 AM Jul 05, 2024 IST
ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣਦੇ ਹੀ ਓਪੀਐੱਸ ਹੋਵੇਗੀ ਲਾਗੂ  ਹੁੱਡਾ
ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ। -ਫੋਟੋ: ਨਿਤਿਨ ਮਿੱਤਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 4 ਜੁਲਾਈ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਦੇ ਹੀ ਮੁਲਾਜ਼ਮਾਂ ਦੀ ਮੁੱਖ ਮੰਗ ਨੂੰ ਪੂਰਾ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਲਾਗੂ ਕੀਤੀ ਜਾਵੇਗੀ ਅਤੇ ਨਵੀਂ ਪੈਨਸ਼ਨ ਸਕੀਮ ਬੰਦ ਕੀਤੀ ਜਾਵੇਗੀ। ਭੁਪਿੰਦਰ ਸਿੰਘ ਹੁੱਡਾ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਦੇ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ। ਉਸੇ ਤਰਜ਼ ’ਤੇ ਹਰਿਆਣਾ ਵਿੱਚ ਪਹਿਲ ਦੇ ਆਧਾਰ ’ਤੇ ਇਸ ਨੂੰ ਲਾਗੂ ਕੀਤਾ ਜਾਵੇਗਾ।
ਸ੍ਰੀ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਸੂਬੇ ਵਿੱਚ 10 ਸਾਲਾਂ ਦੌਰਾਨ ਵਿਕਾਸ ਦੀ ਥਾਂ ’ਤੇ ਵਿਨਾਸ਼ ਕੀਤਾ ਹੈ। ਇਸੇ ਕਰ ਕੇ 10 ਸਾਲਾਂ ਵਿੱਚ ਸੂਬੇ ਦੇ ਸਿਰ ਕਰਜ਼ਾ 70 ਹਜ਼ਾਰ ਕਰੋੜ ਤੋਂ ਵਧ ਕੇ ਸਾਢੇ ਚਾਰ ਲੱਖ ਕਰੋੜ ਰੁਪਏ ’ਤੇ ਪਹੁੰਚ ਗਿਆ ਹੈ। ਭਾਜਪਾ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਨਵੇਂ-ਨਵੇਂ ਪੋਰਟਲ ਬਣਾ ਕੇ ਤੰਗ ਕੀਤਾ ਹੈ। ਇਸ ਮੌਕੇ ਸ੍ਰੀ ਹੁੱਡਾ ਨੇ ਪਰਿਵਾਰ ਪਛਾਣ ਪੱਤਰ (ਪੀਪੀਪੀ) ਨੂੰ ਪਰਿਵਾਰ ਪ੍ਰੇਸ਼ਾਨ ਪੱਤਰ ਦੱਸਿਆ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸਰਕਾਰ ਬਣਦੇ ਹੀ ‘ਪੀਪੀਪੀ’, ‘ਮੇਰੀ ਫ਼ਸਲ-ਮੇਰਾ ਬਿਉਰਾ’ ਤੇ ‘ਪ੍ਰਾਪਰਟੀ ਆਈਡੀ’ ਵਰਗੇ ਸਾਰੇ ਪੋਰਟਲਾਂ ਨੂੰ ਖਤਮ ਕੀਤਾ ਜਾਵੇਗਾ।
ਸ੍ਰੀ ਹੁੱਡਾ ਨੇ ਭਾਜਪਾ ਤੋਂ ਨਵੇਂ ਵਾਅਦੇ ਕਰਨ ਤੋਂ ਪਹਿਲਾਂ ਪੁਰਾਣੇ ਵਾਅਦਿਆਂ ਦਾ ਹਿਸਾਬ-ਕਿਤਾਬ ਮੰਗਿਆ। ਉਨ੍ਹਾਂ ਕਿਹਾ ਕਿ ਭਾਜਪਾ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਲੱਗੀ ਹੋਈ ਹੈ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਸ੍ਰੀ ਹੁੱਡਾ ਨੇ ਕਿਹਾ ਕਿ ਇਹ ਫ਼ੈਸਲਾ ਹਾਈਕਮਾਂਡ ਵੱਲੋਂ ਸਾਂਝੇ ਤੌਰ ’ਤੇ ਲਿਆ ਜਾਵੇਗਾ।

Advertisement

‘ਭਾਜਪਾ ਨੇ ਐੱਸਵਾਈਐੱਲ ਦੇ ਮੁੱਦੇ ਨੂੰ ਜਾਣਬੁੱਝ ਕੇ ਲਟਕਾਇਆ’

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਵੱਲੋਂ ਐੱਸਵਾਈਐੱਲ ਦੇ ਮੁੱਦੇ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਬਾਰੇ ਫ਼ੈਸਲਾ ਸੁਣਾਇਆ ਗਿਆ ਹੈ। ਦੂਜੇ ਪਾਸੇ ਕੇਂਦਰ ਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ, ਅਜਿਹੇ ਹਾਲਾਤ ਵਿੱਚ ਐੱਸਵਾਈਐੱਲ ਦੇ ਮਾਮਲੇ ਦਾ ਨਿਬੇੜਾ ਕੀਤਾ ਜਾਣਾ ਚਾਹੀਦਾ ਸੀ ਪਰ ਭਾਜਪਾ ਜਾਣਬੁੱਝ ਕੇ ਐੱਸਵਾਈਐੱਲ ਦੇ ਮੁੱਦੇ ਨੂੰ ਲਟਕਾਉਣ ’ਚ ਲੱਗੀ ਹੋਈ ਹੈ।

Advertisement
Author Image

sanam grng

View all posts

Advertisement
Advertisement
×