ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾਈ ਅੱਡੇ ਵਾਲੀ ਸੜਕ ’ਤੇ ਗੈਰ-ਕਾਨੂੰਨੀ ਟਰੱਕ ਪਾਰਕਿੰਗ ਖਿ਼ਲਾਫ਼ ਕਾਰਵਾਈ ਦੇ ਹੁਕਮ

06:31 AM Nov 26, 2024 IST
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਜਤਿੰਦਰ ਜੋਰਵਾਲ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਨਵੰਬਰ
ਸਾਹਨੇਵਾਲ ਏਅਰਪੋਰਟ ਵਿੱਚ ਐਰੋਡਰਮ ਕਮੇਟੀ ਤੇ ਏਅਰਪੋਰਟ ਇਨਵਾਇਰਨਮੈਂਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਡੀਸੀ ਜੋਰਵਾਲ ਨੇ ਪੁਲੀਸ ਅਧਿਕਾਰੀਆਂ ਨੂੰ ਗੈਰ ਕਾਨੂੰਨੀ ਟਰੱਕ ਪਾਰਕਿੰਗ ’ਤੇ ਸ਼ਿਕੰਜਾ ਕੱਸਣ ਅਤੇ ਜਹਾਜ਼ਾਂ ਦੀ ਲੈਂਡਿੰਗ ਅਤੇ ਟੇਕ-ਆਫ ਸਮੇਂ ਪੰਛੀਆਂ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਠੱਲ੍ਹਣ ਲਈ ਹੱਲ ਕੱਢਣ ਬਾਰੇ ਵਿਚਾਰ-ਚਰਚਾ ਕੀਤੀ।
ਅੱਜ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਏਅਰਪੋਰਟ ਡਾਇਰੈਕਟਰ ਪੰਕਜ ਕੁਮਾਰ ਨਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸ਼ਹਿਰੀ ਹਵਾਬਾਜ਼ੀ ਵਿੱਚ ਗੈਰ-ਕਾਨੂੰਨੀ ਦਖਲਅੰਦਾਜ਼ੀ ਦੀ ਸਥਿਤੀ ਵਿੱਚ ਲੋੜੀਂਦੀ ਤਿਆਰੀ ਅਤੇ ਇੱਕ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਿੱਸੇਦਾਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਮੁੱਖ ਸੁਰੱਖਿਆ ਅਧਿਕਾਰੀ ਦੀਪਕ ਪਰਾਸ਼ਰ ਨੇ ਗੈਰ-ਕਾਨੂੰਨੀ ਦਖਲਅੰਦਾਜ਼ੀ ਨੂੰ ਹੱਲ ਕਰਨ ਲਈ ਪ੍ਰੋਟੋਕੋਲ ਬਾਰੇ ਸਾਰੇ ਮੈਂਬਰਾਂ ਅਤੇ ਹਿੱਸੇਦਾਰਾਂ ਨੂੰ ਇੱਕ ਸੰਖੇਪ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਨਗਰ ਨਿਗਮ, ਜੰਗਲਾਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਜਹਾਜ਼ਾਂ ਦੀ ਲੈਂਡਿੰਗ ਅਤੇ ਟੇਕ-ਆਫ ਦੌਰਾਨ ਪੰਛੀਆਂ ਦੇ ਟਕਰਾਉਣ ਕਾਰਨ ਹੋਣ ਵਾਲੀਆਂ ਸੰਭਾਵੀ ਘਟਨਾਵਾਂ ਨੂੰ ਰੋਕਣ ਲਈ ਕਈ ਰੋਕਥਾਮ ਉਪਾਵਾਂ ਬਾਰੇ ਵੀ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੇ ਡੰਪਾਂ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਕੂੜੇ ਦੇ ਢੇਰਾਂ ਅਤੇ ਦਰੱਖ਼ਤਾਂ ਕਾਰਨ ਪੰਛੀ ਇਸ ਖੇਤਰ ਵੱਲ ਆਕਰਸ਼ਿਤ ਹੁੰਦੇ ਹਨ। ਉਨ੍ਹਾਂ ਜੰਗਲਾਤ ਵਿਭਾਗ ਨੂੰ ਹਵਾਈ ਅੱਡੇ ਦੇ ਨਾਲ ਲੱਗਦੇ ਖੇਤਰਾਂ ਵਿਚ ਵੱਡੇ ਦਰੱਖਤਾਂ ਦੀਆਂ ਟਾਹਣੀਆਂ ਦੀ ਛਾਂਟੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਟਰੈਫਿਕ ਪੁਲੀਸ ਨੂੰ ਹਵਾਈ ਅੱਡੇ ਨੂੰ ਜਾਣ ਵਾਲੀਆਂ ਸੜਕਾਂ ’ਤੇ ਟਰੱਕਾਂ ਦੀ ਗੈਰ-ਕਾਨੂੰਨੀ ਪਾਰਕਿੰਗ ’ਤੇ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ। ਮੰਡੀ ਬੋਰਡ ਨੂੰ ਹਵਾਈ ਅੱਡੇ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ ਪਹੁੰਚ ਸੜਕਾਂ ਦੀ ਮੁਰੰਮਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

Advertisement

Advertisement