ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲਾਂ ਦੇ ਨੁਕਸਾਨ ਦੇ ਜਾਇਜ਼ੇ ਦੇ ਆਦੇਸ਼
07:26 AM Oct 08, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਬੀਤੇ ਦਿਨੀਂ ਪਏ ਮੀਂਹ ਅਤੇ ਹਨੇਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਹੋਣ ਦੀਆਂ ਖ਼ਬਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਦਾਇਤ ਕੀਤੀ ਹੈ ਕਿ ਉਹ ਹਰ ਖੇਤ ਤੱਕ ਪਹੁੰਚ ਕਰ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ। ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਧਿਅਮਾਂ ਰਾਹੀਂ ਪਤਾ ਲੱਗਿਆ ਹੈ ਕਿ ਪੰਜ ਅਕਤੂਬਰ ਨੂੰ ਦੇਰ ਰਾਤ ਆਏ ਤੂਫਾਨ ਕਾਰਨ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਮੁੱਚੇ ਫੀਲਡ ਸਟਾਫ ਨੂੰ ਡਿਊਟੀ ’ਤੇ ਲਗਾਉਣ। ਉਨ੍ਹਾਂ ਕਿਹਾ ਕਿ ਜਿੱਥੇ ਵੀ ਝੋਨੇ ਦੀ ਫਸਲ ਡਿੱਗਣ ਦਾ ਕੇਸ ਸਾਹਮਣੇ ਆਉਂਦਾ ਹੈ, ਉੱਥੇ ਤੁਰੰਤ ਫ਼ਸਲ ਦੀ ਸੰਭਾਲ ਲਈ ਕਿਸਾਨਾਂ ਨੂੰ ਮਦਦ ਪ੍ਰਦਾਨ ਕਰਨ।
Advertisement
Advertisement
Advertisement