ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਮਿਸ਼ਨਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਵਸੂਲਣ ਦੇ ਹੁਕਮ

07:46 AM Jun 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਜੂਨ
ਇੱਥੋਂ ਦੇ ਲੋਕਾਂ ਤੋਂ ਬਕਾਇਆ ਟੈਕਸਾਂ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਪ੍ਰਾਪਰਟੀ ਟੈਕਸ ਅਤੇ ਬਿਲਡਿੰਗ ਬ੍ਰਾਂਚ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਲੋਕ ਪਿਛਲੇ ਸਮੇਂ ਵਿੱਚ ਟੈਕਸ ਅਦਾ ਕਰਨ ਵਿੱਚ ਅਸਫਲ ਰਹੇ ਹਨ, ਉਨ੍ਹਾਂ ਤੋਂ ਟੈਕਸ ਦੀ ਵਸੂਲੀ ਕੀਤੀ ਜਾਵੇ ਅਤੇ ਨਾਲ ਹੀ ਗਲਤ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਲੇਬਰ ਕੁਆਰਟਰਾਂ ਵਿਰੁੱਧ ਵੀ ਰਿਕਵਰੀ ਨੋਟਿਸ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਵਸਨੀਕਾਂ ਨੂੰ ਪਾਣੀ-ਸੀਵਰੇਜ ਦੇ ਸਾਲਾਨਾ ਬਿੱਲ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟਾਫ਼ ਦਾ ਰੋਜ਼ਾਨਾ ਫੀਲਡ ਵਿੱਚ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਜਿਹੜੇ ਲੋਕ ਪਿਛਲੇ ਸਮੇਂ ਵਿੱਚ ਪ੍ਰਾਪਰਟੀ ਟੈਕਸ ਅਦਾ ਕਰਨ ਵਿੱਚ ਅਸਫਲ ਰਹੇ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣ। ਇਸੇ ਤਰ੍ਹਾਂ ਬਿਲਡਿੰਗ ਬ੍ਰਾਂਚ ਵੱਲੋਂ ਬਕਾਇਆ ਵਸੂਲੀ ਵਿੱਚ ਤੇਜ਼ੀ ਲਿਆਉਣ ਲਈ ਰੱਖੀ ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਬਿਲਡਿੰਗ ਇੰਸਪੈਕਟਰਾਂ ਤੋਂ ਇਲਾਵਾ ਮਿਉਂਸਪਲ ਟਾਊਨ ਪਲਾਨਰ (ਐਮਟੀਪੀ) ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਨੂੰ ਵੀ ਫੀਲਡ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਨਾਜਾਇਜ਼ ਉਸਾਰੀਆਂ ’ਤੇ ਨਜ਼ਰ ਰੱਖੀ ਜਾਵੇ। ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਕਸ ਸਮੇਂ ਸਿਰ ਅਦਾ ਕਰਨ ਕਿਉਂਕਿ ਇਹ ਰਕਮ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੀ ਜਾਂਦੀ ਹੈ।

Advertisement

Advertisement