ਪ੍ਰਮੁੱਖ ਸਕੱਤਰ ਤੇ ਕਮਿਸ਼ਨਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
11:02 PM Jun 23, 2023 IST
ਪੱਤਰ ਪ੍ਰੇਰਕ
Advertisement
ਐਸ.ਏ.ਐਸ. ਨਗਰ (ਮੁਹਾਲੀ), 5 ਜੂਨ
ਮੁਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ ਇਤਿਹਾਸਕ ਨਗਰ ਸੋਹਾਣਾ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੈ। ਗੰਦੇ ਪਾਣੀ ਦੇ ਛੱਪੜ ਦੀ ਸਫ਼ਾਈ ਨਾ ਕਰਵਾਉਣ ਅਤੇ ਰੱਖ-ਰਖਾਅ ਨਾ ਕੀਤੇ ਜਾਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਹੁਣ ਇਹ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਉੱਚ ਅਦਾਲਤ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਨਿਗਮ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ। ਅੱਜ ਇੱਥੇ ਪੱਤਰਕਾਰਾਂ ਗੱਲਬਾਤ ਦੌਰਾਨ ਅਕਾਲੀ ਦਲ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ਦੱਸਿਆ ਕਿ ਇੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਆਉਂਦੀ ਹੈ। ਉਨ੍ਹਾਂ ਨੂੰ ਟੋਭੇ ਦੀ ਸਫ਼ਾਈ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Advertisement
Advertisement