ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ ’ਚ ਸੜਕ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਨੂੰ ਡਿਪੋਰਟ ਕਰਨ ਦੇ ਹੁਕਮ

07:55 AM May 26, 2024 IST

ਸੁਰਿੰਦਰ ਮਾਵੀ
ਵਿਨੀਪੈਗ, 25 ਮਈ
ਹਮਬੋਲਟ ਬ੍ਰੋਂਕੋਸ ਜੂਨੀਅਰ ਹਾਕੀ ਟੀਮ ਨਾਲ ਜੁੜੇ ਭਿਆਨਕ ਬੱਸ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਡਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਹ ਫ਼ੈਸਲਾ ਕੈਲਗਰੀ ਵਿੱਚ ਪਰਵਾਸੀ ਤੇ ਸ਼ਰਨਾਰਥੀ ਬੋਰਡ ਦੀ ਸੁਣਵਾਈ ਦੌਰਾਨ ਆਇਆ। ਜਸਕੀਰਤ ਸਿੱਧੂ ਨੂੰ ਸਸਕੈਚਵਨ ਸੂਬੇ ਵਿੱਚ 2018 ਦੇ ਬ੍ਰੋਂਕੋਸ ਬੱਸ ਹਾਦਸੇ ਦਾ ਕਾਰਨ ਬਣਨ ਲਈ ਅੱਠ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਹਾਦਸੇ ਵਿੱਚ ਜੂਨੀਅਰ ਹਾਕੀ ਟੀਮ ਦੇ 16 ਮੈਂਬਰ ਮਾਰੇ ਗਏ ਸਨ ਅਤੇ 13 ਹੋਰ ਜ਼ਖ਼ਮੀ ਹੋਏ ਸਨ। ਹੰਬੋਲਟ ਬ੍ਰੋਂਕੋਸ ਬੱਸ ਹਾਦਸਾ ਸਸਕੈਚਵਨ ਦੇ ਪੇਂਡੂ ਇਲਾਕੇ ਟਿਸਡੇਲ ਵਿਚ ਹੋਇਆ ਸੀ। ਨਵਾਂ ਵਿਆਹਿਆ ਪਰਮਾਨੈਂਟ ਰੈਜ਼ੀਡੈਂਟ ਜਸਕੀਰਤ ਸਿੱਧੂ ਟਰੱਕ ਚਲਾ ਰਿਹਾ ਸੀ ਅਤੇ ਇੰਟਰ ਸੈਕਸ਼ਨ (ਚੌਰਾਹੇ) ’ਤੇ ਬਣੇ ਸਟਾਪ ਸਾਈਨ ’ਤੇ ਨਹੀਂ ਰੁਕਿਆ ਤੇ ਸਿੱਧਾ ਇੱਕ ਬੱਸ ਨਾਲ ਟਕਰਾ ਗਿਆ। ਇਹ ਬੱਸ ਹੰਬੋਲਟ ਬ੍ਰੋਂਕੋਸ ਦੀ ਜੂਨੀਅਰ ਹਾਕੀ ਟੀਮ ਨੂੰ ਲਿਜਾ ਰਹੀ ਸੀ। ਦਸੰਬਰ ਵਿੱਚ ਫੈਡਰਲ ਕੋਰਟ ਨੇ ਜਸਕੀਰਤ ਦੇ ਵਕੀਲ ਵੱਲੋਂ ਡਿਪੋਰਟੇਸ਼ਨ ਖ਼ਿਲਾਫ਼ ਦਾਇਰ ਅਪੀਲ ਖ਼ਾਰਜ ਕਰ ਦਿੱਤੀ ਸੀ। ਜਸਕੀਰਤ ਦੇ ਵਕੀਲ ਨੇ ਅਦਾਲਤ ਵਿਚ ਦਲੀਲ ਦਿੱਤੀ ਸੀ ਕਿ ਕੈਨੇਡਾ ਬਾਰਡਰ ਸਰਵਿਸਿਜ਼ ਦੇ ਅਧਿਕਾਰੀਆਂ ਨੇ ਜਸਕੀਰਤ ਦੇ ਪਿਛਲੇ ਸਾਫ਼ ਅਪਰਾਧਿਕ ਰਿਕਾਰਡ ਅਤੇ ਇਸ ਹਾਦਸੇ ਪ੍ਰਤੀ ਉਸ ਦੇ ਪਛਤਾਵੇ ’ਤੇ ਵਿਚਾਰ ਨਹੀਂ ਕੀਤਾ ਸੀ। ਵਕੀਲ ਨੇ ਕਿਹਾ ਸੀ ਕਿ ਬਾਰਡਰ ਏਜੰਸੀ ਨੂੰ ਇਸ ਕੇਸ ਦੀ ਸਮੀਖਿਆ ਕਰਨ ਦਾ ਹੁਕਮ ਦਿੱਤਾ ਜਾਵੇ।

Advertisement

Advertisement
Advertisement