ਵਾਤਾਵਰਨ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ 14 ਕਰੱਸ਼ਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ
08:14 AM Feb 25, 2024 IST
ਜਗਮੋਹਨ ਸਿੰਘ
ਰੂਪਨਗਰ, 24 ਫਰਵਰੀ
ਇੱਥੋਂ ਦੇ ਵਾਤਾਵਰਨ ਵਿਭਾਗ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਟੋਨ ਕਰੱਸ਼ਰਾਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਹਾਇਕ ਵਾਤਾਵਰਨ ਇੰਜਨੀਅਰ ਚਰਨਜੀਤ ਸਿੰਘ ਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਸਟੋਨ ਕਰੱਸ਼ਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਇਲਾਕੇ ਨਾਲ ਸਬੰਧਤ 14 ਸਟੋਨ ਕਰੱਸ਼ਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਲਈ ਪਾਵਰਕੌਮ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੈਨਰੇਟਰਾਂ ਦੀ ਵਰਤੋਂ ਕਰਨ ਵਾਲੇ ਦੋ ਸਟੋਨ ਕਰੱਸ਼ਰਾਂ ਦੇ ਜੈਨਰੇਟਰ ਸੈੱਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲੇ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸਟੋਨ ਕਰੱਸ਼ਰ ਮਾਲਕ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਾਤਾਵਰਨ ਵਿਭਾਗ ਵੱਲੋਂ ਦੋ ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਜੁਰਮਾਨੇ ਲਗਾਏ ਗਏ ਹਨ।
Advertisement
Advertisement