ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਹੁਕਮ

07:53 AM Aug 22, 2023 IST

ਜਲੰਧਰ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਇਨ੍ਹਾਂ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਬੀ.ਡੀ.ਪੀ.ਓਜ਼ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਟੀਚਾ ਮਿੱਥਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਮੁਕੰਮਲ ਹੁੰਦੇ ਹੀ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। - ਪੱਤਰ ਪ੍ਰੇਰਕ

Advertisement

Advertisement