ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਐੱਸਪੀ ਰਮਨਦੀਪ ਸਣੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

06:18 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਅਮਲੋਹ, 28 ਮਾਰਚ
ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਚੰਡੀਗੜ੍ਹ ਨੇ ਫ਼ਤਹਿਗੜ੍ਹ ਸਾਹਿਬ ਦੇ ਡੀਐੱਸਪੀ (ਜਾਂਚ) ਰਮਨਦੀਪ ਸਿੰਘ, ਸਬ ਇੰਸਪੈਕਟਰ ਗੁਰਮੀਤ ਸਿੰਘ ਸਮੇਤ ਹੋਰ ਪੁਲੀਸ ਅਧਿਕਾਰੀਆਂ ਅਤੇ ਸੀਆਈਏ ਸਟਾਫ਼ ਨੇੜੇ ਸਥਿਤ ਇਕ ਪੈਟਰੋਲ ਪੰਪ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਦੇ ਪੰਜਾਬ ਦੇ ਡੀਜੀਪੀ ਅਤੇ ਸਕੱਤਰ ਗ੍ਰਹਿ ਨੂੰ ਆਦੇਸ਼ ਦਿੱਤੇ ਹਨ। ਖੰਨਾ ਨਿਵਾਸੀ ਧੀਰਜ ਬੱਤਾ ਨੇ ਐਡ. ਮਨੀਸ਼ ਮੋਦੀ ਅਮਲੋਹ ਰਾਹੀ ਹਿਊਮਨ ਕਮਿਸ਼ਨ ਕੋਲ 19 ਮਈ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੀ ਰਿਸ਼ਤੇਦਾਰੀ ਵਿਚ ਪਟਿਆਲਾ ਗਿਆ ਹੋਇਆ ਸੀ। ਡੀਐੱਸਪੀ ਰਮਨਦੀਪ ਸਿੰਘ 15 ਪੁਲੀਸ ਮੁਲਾਜ਼ਮਾਂ ਦੀ ਟੀਮ ਸਮੇਤ ਬਿਨਾਂ ਕੁਝ ਦੱਸੇ 12 ਮਈ ਨੂੰ ਉਸ ਨੂੰ ਹਿਰਾਸਤ ਵਿਚ ਲੈ ਕੇ ਸੀਆਈਏ ਸਰਹਿੰਦ ਲੈ ਆਏ ਅਤੇ 17 ਮਈ ਤੱਕ ਕਥਿਤ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਤਸੀਹੇ ਦਿੱਤੇ। ਉਨ੍ਹਾਂ ਨੇ 2 ਲੱਖ ਰੁਪਏ ਅਤੇ ਕਾਰ ਲੈ ਕੇ ਵੀ ਉਸ ਨੂੰ ਰਿਹਾਅ ਨਾ ਕੀਤਾ। ਉਸ ਦੀ ਪਤਨੀ ਨੇ ਡੀਜੀਪੀ ਨੂੰ ਈ-ਮੇਲ ਰਾਹੀਂ ਸ਼ਿਕਾਇਤ ਦਿੱਤੀ। ਇਸ ਮਗਰੋਂ ਉਸ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਉਸ ਨੇ ਹਿਊਮਨ ਰਾਈਟਸ ਕਮਿਸ਼ਨ ਚੰਡੀਗੜ੍ਹ ਕੋਲ ਸ਼ਿਕਾਇਤ ਦਰਜ ਕਰਵਾਈ। ਅਦਾਲਤ ਨੇ ਪੀੜਤ ਦਾ ਸੈਕਟਰ 16 ਚੰਡੀਗੜ੍ਹ ਵਿਚ ਮੈਡੀਕਲ ਕਰਵਾਉਣ ਦੇ ਆਦੇਸ਼ ਦਿੱਤੇ ਅਤੇ 12 ਮਈ ਤੋਂ 17 ਮਈ 2023 ਤੱਕ ਦੀ ਸੀਆਈਏ ਸਟਾਫ਼ ਕੈਮਰਿਆਂ ਦੀ ਫੁਟੇਜ ਪੇਸ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਪੈਸ਼ਲ ਡੀਜੀਪੀ ਆਫ਼ ਕਮਿਸ਼ਨ ਨੂੰ ਮਾਮਲੇ ਦੀ ਜਾਂਚ ਦੇ ਵੀ ਆਦੇਸ਼ ਦਿੱਤੇ। ਕਮਿਸ਼ਨ ਨੇ ਡੀਐੱਸਪੀ ਰਮਨਦੀਪ ਸਿੰਘ ਸਮੇਤ ਹੋਰਨਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ 23 ਅਪਰੈਲ 2024 ਨੂੰ ਆਪਣੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ।

Advertisement

Advertisement
Advertisement