ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਤਾਨੀ ਅਗਵਾ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਕਤਲ ਦਾ ਕੇਸ ਦਰਜ

02:37 PM Aug 21, 2020 IST

ਦਰਸ਼ਨ ਸਿੰਘ ਸੋਢੀ

Advertisement

ਐੱਸਏਐੱਸ ਨਗਰ (ਮੁਹਾਲੀ), 21 ਅਗਸਤ

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮਗਰੋਂ ਪੁਲੀਸ ਨੇ ਸੈਣੀ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਰਾਹੀਂ ਸੈਣੀ ਨੂੰ ਨੋਟਿਸ ਭੇਜ ਕੇ ਉਸ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਅਦਾਲਤ ਨੇ ਪੁਲੀਸ ਨੂੰ ਹਦਾਇਤ ਕੀਤੀ ਸੀ ਕਿ ਸੈਣੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇ।

Advertisement

ਚੇਤੇ ਰਹੇ ਕਿ ਕਿਸੇ ਵੇਲੇ ਸੈਣੀ ਦੇ ਚਹੇਤੇ ਰਹੇ ਦੋਵੇਂ ਸਾਬਕਾ ਇੰਸਪੈਕਟਰਾਂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਉੱਤੇ ਕਿਸੇ ਦਾ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਲਾਲਚ ਵਿੱਚ ਆ ਕੇ ਬਲਕਿ ਆਪਣੀ ਮਰਜ਼ੀ ਅਨੁਸਾਰ ਵਾਅਦਾ ਮੁਆਫ਼ ਗਵਾਹ ਬਣੇ ਹਨ। ਅਦਾਲਤ ਨੇ ਬੀਤੇ ਦਿਨੀਂ ਸਾਬਕਾ ਪੁਲੀਸ ਅਫ਼ਸਰਾਂ ਦੇ ਬਿਆਨ ਦਰਜ ਕਰਨ ਅਤੇ ਪੁਲੀਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਲਈ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਅਦਾਲਤ ਨੇ ਪੁਲੀਸ ਨੂੰ ਸੈਣੀ ਖ਼ਿਲਾਫ਼ ਕਤਲ ਦਾ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਪੁਲੀਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਲਿਖਤੀ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ’ਤੇ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ, ਜਿਸ ਕਾਰਨ ਉਸ ਦੀ ਹਿਰਾਸਤ ਦੌਰਾਨ ਹੀ ਮੌਤ ਹੋ ਗਈ। ਮਗਰੋਂ ਮੁਲਤਾਨੀ ਦੀ ਲਾਸ਼ ਨੂੰ ਹੋਰਨਾਂ ਪੁਲੀਸ ਅਧਿਕਾਰੀਆਂ ਨਾਲ ਮਿਲ ਕੇ ਖੁਰਦ ਬੁਰਦ ਕਰ ਦਿੱਤਾ ਗਿਆ।

Advertisement
Tags :
ਅਗਵਾਸਾਬਕਾਸੁਮੇਧਸੈਣੀਖ਼ਿਲਾਫ਼ਡੀਜੀਪੀਮੁਲਤਾਨੀ
Advertisement