For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਦੇ ਬੈਗਾਂ ਦੀ ਅਚਨਚੇਤ ਚੈਕਿੰਗ ਲਈ ਕਮੇਟੀਆਂ ਬਣਾਉਣ ਦੇ ਹੁਕਮ

08:46 AM Feb 20, 2024 IST
ਵਿਦਿਆਰਥੀਆਂ ਦੇ ਬੈਗਾਂ ਦੀ ਅਚਨਚੇਤ ਚੈਕਿੰਗ ਲਈ ਕਮੇਟੀਆਂ ਬਣਾਉਣ ਦੇ ਹੁਕਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ, 19 ਫਰਵਰੀ
ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਨੇ ਕੌਮੀ ਰਾਜਧਾਨੀ ਦੇ ਸਕੂਲਾਂ ਨੂੰ ਬੱਚਿਆਂ ਦੇ ਬੈਗਾਂ ਦੀ ਅਚਨਚੇਤ ਚੈਕਿੰਗ ਲਈ ਕਮੇਟੀਆਂ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਸਰਕੁਲਰ ਅਨੁਸਾਰ ਸਕੂਲ ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਦਿਆਰਥੀ ਅਜਿਹੀ ਕੋਈ ਵਸਤੂ ਨਾ ਲਿਆਵੇ ਜਿਸ ਦੀ ਵਰਤੋਂ ਦੂਜੇ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾ ਸਕਦੀ ਹੈ। ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਗੇਟਾਂ ’ਤੇ ਗਾਰਡ ਵਿਦਿਆਰਥੀਆਂ ਦੇ ਬੈਗਾਂ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸੀਸੀਟੀਵੀ ਹਰ ਸਮੇਂ ਕੰਮ ਕਰਦੇ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ (ਡੀਓਈ) ਅਨੁਸਾਰ ਉਨ੍ਹਾਂ ਦੇ ਧਿਆਨ ਵਿੱਚ ਕੁੱਝ ਅਜਿਹੀਆਂ ਘਟਨਾਵਾਂ ਆਈਆਂ ਹਨ ਜਿੱਥੇ ਵਿਦਿਆਰਥੀਆਂ ਨੇ ਸਕੂਲ ਦੇ ਸਮੇਂ ਦੌਰਾਨ ਇਮਾਰਤ ਦੇ ਅੰਦਰ ਅਤੇ ਬਾਹਰ ਝਗੜੇ ਅਤੇ ਲੜਾਈਆਂ ਕੀਤੀਆਂ। ਡੀਓਈ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਮੁਖੀਆਂ ਨੂੰ ਸਕੂਲ ਦੇ ਅਹਾਤੇ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਹਰੀ ਵਿਅਕਤੀਆਂ ਨੂੰ ਜਮਾਤਾਂ ਅਤੇ ਸਟਾਫ ਰੂਮਾਂ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੋਣੀ ਚਾਹੀਦੀ। ਦਿੱਲੀ ਪੇਰੈਂਟਸ ਐਸੋਸੀਏਸ਼ਨ ਦੀ ਪ੍ਰਧਾਨ ਅਪਰਾਜਿਤਾ ਗੌਤਮ ਨੇ ਡੀਓਈ ਦੇ ਇਸ ਕਦਮ ਦਾ ਸਵਾਗਤ ਕੀਤਾ ਪਰ ਸਵਾਲ ਕੀਤਾ ਕਿ ਜ਼ਮੀਨੀ ਪੱਧਰ ’ਤੇ ਕਦੋਂ ਤੱਕ ਇਨ੍ਹਾਂ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×