For the best experience, open
https://m.punjabitribuneonline.com
on your mobile browser.
Advertisement

ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਈ ਜ਼ਮੀਨ ਦੀ ਸ਼ਨਾਖਤ ਕਰਨ ਦੇ ਹੁਕਮ

06:16 AM Nov 21, 2024 IST
ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਈ ਜ਼ਮੀਨ ਦੀ ਸ਼ਨਾਖਤ ਕਰਨ ਦੇ ਹੁਕਮ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਜਤਿੰਦਰ ਜੋਰਵਾਲ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਨਵੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨਗਰ ਸੁਧਾਰ ਟਰੱਸਟ ਨੂੰ ਵੱਖ ਵੱਖ ਥਾਵਾਂ ’ਤੇ ਚੱਲ ਰਹੇ ਰੰਗਾਈ ਯੂਨਿਟਾਂ ਲਈ ਟਰਾਂਸਪੋਰਟ ਨਗਰ ਵਿੱਚ ਇੱਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀਈਟੀਪੀ) ਦੀ ਸਥਾਪਨਾ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਲਈ ਹੁਕਮ ਜਾਰੀ ਕੀਤੇ ਹਨ।
ਇਸ ਪ੍ਰਾਜੈਕਟ ਲਈ ਮੀਟਿੰਗ ਦੌਰਾਨ ਜਤਿੰਦਰ ਜੋਰਵਾਲ, ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਵੀ ਸ਼ਾਮਲ ਸਨ। ਇਸ ਮੌਕੇ ਡੀਸੀ ਜੋਰਵਾਲ ਨੇ ਐੱਲਆਈਟੀ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਢੁਕਵੇਂ ਹਿੱਸੇ ਦਾ ਮੁਲਾਂਕਣ ਕਰਨ ਲਈ ਖੇਤਰ ਵਿੱਚ ਇੱਕ ਟੀਮ ਭੇਜਣ। ਉਨ੍ਹਾਂ ਇਸ ਸਬੰਧੀ ਕੀਤੀਆਂ ਜਾ ਰਹੀਆਂ ਖੋਜਾਂ ਬਾਰੇ ਵਿਸਥਾਰ-ਪੂਰਵਕ ਰਿਪੋਰਟ ਵੀ ਮੰਗੀ। ਇਸ ਤੋਂ ਇਲਾਵਾ ਡੀਸੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਐੱਲਆਈਟੀ ਨੂੰ ਜ਼ਮੀਨ ਦੇ ਸਬੰਧ ਵਿੱਚ ਸਾਰੇ ਸਬੰਧਿਤ ਦਸਤਾਵੇਜ਼ ਉਨ੍ਹਾਂ ਦੇ ਦਫਤਰ ਵਿੱਚ ਜਮ੍ਹਾਂ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਈਟੀਪੀ ਨੂੰ ਜ਼ੀਰੋ ਲਿਕਵਿਡ ਡਿਸਚਾਰਜ (ਜ਼ੈੱਡ.ਐਲ.ਡੀ) ਦੇ ਸਿਧਾਂਤਾਂ ਦੇ ਆਧਾਰ ’ਤੇ ਡਿਜ਼ਾਇਨ ਕੀਤਾ ਜਾਵੇ ਤਾਂ ਜੋ ਦੂਸ਼ਿਤ ਪਾਣੀ ਦਾ ਸਹੀ ਇਲਾਜ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਰੈਗੂਲੇਟਰੀ ਸੰਸਥਾਵਾਂ ਦੁਆਰਾ ਨਿਰਧਾਰਤ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਡੀਸੀ ਜਤਿੰਦਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦੇ ਕੰਮਕਾਜ ਦੀ ਨਿਗਰਾਨੀ ਕਰਨ ਲਈ ਨਗਰ ਨਿਗਮ ਲੁਧਿਆਣਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਹੋਰ ਵਿਭਾਗਾਂ ਦੇ ਮੈਂਬਰਾਂ ਦੀ ਇੱਕ ਨਿਗਰਾਨ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਤਿੰਨ ਮੌਜੂਦਾ ਸੀ.ਈ.ਟੀ.ਪੀ ਪਲਾਂਟ ਹਨ। ਇਨ੍ਹਾਂ ਵਿੱਚੋਂ ਦੋ ਤਾਜਪੁਰ ਰੋਡ ਖੇਤਰ ਵਿੱਚ ਸਥਿਤ ਹਨ ਅਤੇ ਇੱਕ ਫੋਕਲ ਪੁਆਇੰਟ ਖੇਤਰ ਵਿੱਚ ਉਦਯੋਗਾਂ ਲਈ ਕੰਮ ਕਰਦਾ ਹੈ।

Advertisement

Advertisement
Advertisement
Author Image

Advertisement