ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਬਾਬਾ ਸਾਵਣ ਮੱਲ ਦੀ ਖਸਤਾ ਹਾਲਤ ਸੁਧਾਰਨ ਦੇ ਆਦੇਸ਼

08:06 AM Aug 12, 2024 IST
ਗੁਰਦੁਆਰਾ ਬਾਬਾ ਸਾਵਣ ਮੱਲ ਦੀ ਖਸਤਾ ਹਾਲਤ ਇਮਾਰਤ ਦਾ ਜਾਇਜ਼ਾ ਲੈਂਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ।

ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 12 ਅਗਸਤ
ਇੱਥੇ ਇਤਿਹਾਸਕ ਗੁਰਦੁਆਰਾ ਬਾਬਾ ਸਾਵਣ ਮੱਲ ਦੀ ਖਸਤਾ ਹੋ ਚੁੱਕੀ ਇਮਾਰਤ ਦੀ ਹਾਲਤ ਸੁਧਾਰਨ ਅਤੇ ਇਸ ਦੇ ਨਵ ਨਿਰਮਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਬਾਬਾ ਸਾਵਣ ਮੱਲ ਦਾ ਦੌਰਾ ਕੀਤਾ ਗਿਆ।
ਇੱਥੇ ਨਤਮਸਤਕ ਹੋਣ ਮਗਰੋਂ ਪ੍ਰਧਾਨ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਬਾਬਾ ਸਾਵਣ ਮੱਲ ਜੀ ਦੇ ਇਤਿਹਾਸਕ ਅਸਥਾਨ ਦੀ ਖਸਤਾ ਹੋ ਚੁੱਕੀ ਇਮਾਰਤ ਦੀ ਦਿੱਖ ਸੁੰਦਰ ਬਣਾਏਗੀ। ਉਨ੍ਹਾ ਆਖਿਆ ਕਿ ਇਹ ਇਤਿਹਾਸਕ ਅਸਥਾਨ ਗੁਰੂ ਅਮਰਦਾਸ ਜੀ ਦੇ ਭਤੀਜੇ ਬਾਬਾ ਸਾਵਣ ਮੱਲ ਦਾ ਜੋ ਸਿੱਖੀ ਦੇ 22 ਪ੍ਰਚਾਰਕਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਸਿੱਖੀ ਦੇ ਸੰਚਾਰ ਤੇ ਪਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਹੈ।
ਪ੍ਰਧਾਨ ਧਾਮੀ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨੂੰ ਤੁਰੰਤ ਆਦੇਸ਼ ਦਿੱਤੇ ਕਿ ਸਿੱਖ ਇਤਿਹਾਸ ਨਾਲ ਜੁੜੇ ਹੋਏ ਗੁਰਧਾਮਾਂ ਦੀ ਸਾਂਭ-ਸੰਭਾਲ ਸਾਡਾ ਪਹਿਲਾ ਫਰਜ਼ ਹੈ। ਗੁਰਦੁਆਰਾ ਬਾਬਾ ਸਾਵਣ ਮੱਲ ਦੀ ਹਾਲਤ ਸੁਧਾਰਨ ਲਈ ਜਲਦ ਤੋਂ ਜਲਦ ਕਾਰਜ ਆਰੰਭ ਕੀਤੇ ਜਾਣ।
ਇਸ ਮੌਕੇ ਮੁੱਖ ਸਕੱਤਰ ਪ੍ਰਤਾਪ ਸਿੰਘ,ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਇੰਚਾਰਜ ਸਤਨਾਮ ਸਿੰਘ ਰਿਆੜ ਤੇ ਮੈਨੇਜਰ ਗੁਰਾ ਸਿੰਘ ਮਾਨ ਆਦਿ ਹਾਜ਼ਰ ਸਨ।

Advertisement

Advertisement