ਪੈਟਰੋਲ ਪੰਪਾਂ ਤੇ ਬੈਂਕਾਂ ’ਚ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ
10:11 AM Sep 06, 2024 IST
ਜਲੰਧਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਚ ਸੀਸੀਟੀਵੀ ਕੈਮਰੇ ਲਾਉਣ ਅਤੇ ਇਨ੍ਹਾਂ ਅੰਦਰ ਘੱਟੋ-ਘੱਟ ਸੱਤ ਦਿਨ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਚਾਰ ਨਵੰਬਰ ਤੱਕ ਲਾਗੂ ਰਹੇਗਾ। -ਪੱਤਰ ਪ੍ਰੇਰਕ
Advertisement
Advertisement