ਇੰਤਕਾਲ ਦੇ ਲਟਕਦੇ ਮਾਮਲੇ ਮਹੀਨੇ ਵਿੱਚ ਨਿਬੇੜਨ ਦੇ ਹੁਕਮ
06:50 AM Nov 30, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਵਿੱਚ ਝਗੜਾ ਰਹਿਤ ਇੰਤਕਾਲ ਦੇ ਲਟਕਦੇ ਕੇਸਾਂ ਦਾ ਇਕ ਮਹੀਨੇ ਵਿੱਚ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ 31 ਦਸੰਬਰ ਤੱਕ ਪੰਜਾਬ ਵਿੱਚ ਇੰਤਕਾਲ ਦੇ ਸਾਰੇ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ, ਉਸ ਤੋਂ ਬਾਅਦ ਜਿਸ ਅਧਿਕਾਰੀ ਕੋਲ ਪੈਂਡਿੰਗ ਕੇਸ ਪਏ ਹੋਣਗੇ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵੱਲੋਂ ਲੋਕਾਂ ਨੂੰ ਘਰ ਦੇ ਨਜ਼ਦੀਕ ਸਹੂਲਤ ਮੁਹੱਈਆ ਕਰਵਾਉਣ ਲਈ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਝਗੜਾ ਰਹਿਤ ਇੰਤਕਾਲ ਦਰਜ ਕਰਵਾਉਣ ਜਾਂ ਮਨਜ਼ੂਰ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 1100 ’ਤੇ ਸੂਚਿਤ ਕਰ ਸਕਦਾ ਹੈ।
Advertisement
Advertisement
Advertisement