For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਵਿੱਚ ਸੁਰੱਖਿਅਤ ਵਾਹਨ ਨੀਤੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

08:16 AM Apr 17, 2024 IST
ਸਕੂਲਾਂ ਵਿੱਚ ਸੁਰੱਖਿਅਤ ਵਾਹਨ ਨੀਤੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਪਰੈਲ
ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਥਾਨਕ ਗੁਰੂ ਨਾਨਕ ਦੇਵ ਭਵਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ‘ਸੇਫ਼ ਸਕੂਲ ਵਾਹਨ ਪਾਲਸੀ’ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਟਰੈਫਿਕ ਪੁਲੀਸ ਐਜੂਕੇਸ਼ਨ ਸੈੱਲ ਦੇ ਮੈਂਬਰਾਂ ਵੱਲੋਂ ਪ੍ਰਾਈਵੇਟ, ਸਰਕਾਰੀ ਸਹਾਇਤਾ ਪ੍ਰਾਪਤ, ਸਰਕਾਰੀ ਸਕੂਲਾਂ ਸਮੇਤ ਵੱਖ-ਵੱਖ ਸਕੂਲਾਂ ਦੇ ਸਕੂਲ ਮੁਖੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਲਾਗੂ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸਕੂਲ ਪ੍ਰਿੰਸੀਪਲਾਂ ਨੂੰ ਇਸ ਹਫ਼ਤੇ ਦੇ ਅੰਦਰ-ਅੰਦਰ ਆਪੋ-ਆਪਣੇ ਸਕੂਲਾਂ ਵਿੱਚ ਪਾਲਸੀ ਦੀ ਪਾਲਣਾ ਸਬੰਧੀ ਸਵੈ ਘੋਸ਼ਣਾ ਪੱਤਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਆਵਾਜਾਈ ਦੇ ਅਸੁਰੱਖਿਅਤ ਢੰਗਾਂ ਜਿਵੇਂ ਕਿ ਓਵਰਲੋਡ ਈ-ਰਿਕਸ਼ਾ ਆਦਿ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਸਕੂਲ ਪ੍ਰਬੰਧਕ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਮਾਪਿਆਂ ਨੂੰ ਜਾਗਰੂਕ ਕਰਨ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਰਾਹੀਂ ਸਕੂਲਾਂ ਵਿੱਚ ਭੇਜਣ ਲਈ ਕਿਹਾ। ਮੀਟਿੰਗ ਵਿੱਚ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਰਣਦੀਪ ਸਿੰਘ ਹੀਰ, ਡੀਈਓ ਹਰਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ.ਸੀ.ਪੀ.ਓ) ਰਸ਼ਮੀ ਤੇ ਟਰੈਫਿਕ ਪੁਲੀਸ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×