For the best experience, open
https://m.punjabitribuneonline.com
on your mobile browser.
Advertisement

ਸਹੁੰ ਚੁੱਕਣ ਲਈ ਸੰਜੈ ਸਿੰਘ ਨੂੰ ਸੰਸਦ ਲਿਜਾਣ ਦੇ ਹੁਕਮ

06:55 AM Mar 19, 2024 IST
ਸਹੁੰ ਚੁੱਕਣ ਲਈ ਸੰਜੈ ਸਿੰਘ ਨੂੰ ਸੰਸਦ ਲਿਜਾਣ ਦੇ ਹੁਕਮ
Advertisement

ਨਵੀਂ ਦਿੱਲੀ, 18 ਮਾਰਚ
ਦਿੱਲੀ ਦੀ ਇੱਕ ਅਦਾਲਤ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਆਬਕਾਰੀ ਘੁਟਾਲੇ ਸਬੰਧੀ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੂੰ ਮੰਗਲਵਾਰ ਨੂੰ ਸੰਸਦ ਲਿਜਾਣ ਦਾ ਹੁਕਮ ਦਿੱਤਾ ਹੈ ਤਾਂ ਕਿ ਉਹ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਕਣ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਸੰਜੈ ਸਿੰਘ ਦੀ ਆਵਾਜਾਈ ਦੌਰਾਨ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਜੱਜ ਨੇ ਕਿਹਾ, ‘‘ਸਬੰਧਿਤ ਜੇਲ੍ਹ ਸੁਪਰਡੈਂਟ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਮੈਂਬਰ ਵਜੋਂ ਸਹੁੰ ਚੁੱਕਣ ਦੇ ਉਦੇਸ਼ ਨਾਲ ਮੁਲਜ਼ਮ ਨੂੰ 19 ਮਾਰਚ ਨੂੰ ਲੋੜੀਂਦੀ ਸੁਰੱਖਿਆ ਤਹਿਤ ਸੰਸਦ ਲਿਆਂਦਾ ਜਾਵੇਗਾ ਅਤੇ ਸਹੁੰ ਚੁੱਕਣ ਮਗਰੋਂ ਸੁਰੱਖਿਅਤ ਵਾਪਸ ਜੇਲ੍ਹ ਲਿਆਂਦਾ ਜਾਵੇਗਾ।’’ ਜੱਜ ਨੇ 16 ਮਾਰਚ ਨੂੰ ਸੁਣਾਏ ਇੱਕ ਹੁਕਮ ਵਿੱਚ ਕਿਹਾ ਕਿ ਯਾਤਰਾ ਦੌਰਾਨ ਸੰਜੈ ਨੂੰ ਮੋਬਾਈਲ ਦੀ ਵਰਤੋਂ ਕਰਨ ਜਾਂ ਇਸ ਮਾਮਲੇ ਨਾਲ ਜੁੜੇ ਕਿਸੇ ਵੀ ਹੋਰ ਮੁਲਜ਼ਮ, ਸ਼ੱਕੀ ਜਾਂ ਗਵਾਹ ਨਾਲ ਗੱਲਬਾਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×