ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਤੇ ਨਿਗਮ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਹੁਕਮ

07:51 AM Nov 17, 2024 IST
ਮੀਟਿੰਗ ਦੌਰਾਨ ਨਿਗਮ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਗੋਗੀ ਤੇ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਨਵੰਬਰ
ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ, ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸ਼ਨੀਵਾਰ ਨੂੰ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਸਫ਼ਾਈ ਸੇਵਕਾਂ ਦੀ ਰੋਜ਼ਾਨਾ ਹਾਜ਼ਰੀ ਚੈੱਕ ਕਰਨ ਦੇ ਨਿਰਦੇਸ਼ ਦਿੰਦਿਆਂ ਵਿਧਾਇਕ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਅਤੇ ਗਰੀਨ ਬੈਲਟਾਂ ਵਿੱਚੋਂ ਬਾਗਬਾਨੀ ਦੇ ਕੂੜੇ ਨੂੰ ਵੀ ਨਿਯਮਤ ਤੌਰ ’ਤੇ ਹਟਾਇਆ ਜਾਵੇ। ਵਿਧਾਇਕ ਗੋਗੀ ਨੇ ਕਿਹਾ ਕਿ ਪੱਛਮੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰਾਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਵਿਧਾਇਕ ਗੋਗੀ ਅਤੇ ਡੇਚਲਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਹਲਕੇ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੀਲਡ ਵਿੱਚ ਜਾ ਕੇ ਚੈਕਿੰਗ ਵੀ ਕਰਨ। ਮੀਟਿੰਗ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਡੀ) ਅਭਿਸ਼ੇਕ ਸ਼ਰਮਾ, ਕਾਰਜਕਾਰੀ ਇੰਜੀਨੀਅਰ ਬਲਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ ਆਦਿ ਮੌਜੂਦ ਸਨ।

Advertisement

Advertisement